Himachal ‘ਚ ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਭਾਰੀ ਨੁਕਸਾਨ

Himachal ‘ਚ ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਭਾਰੀ ਨੁਕਸਾਨ


Himachal ‘ਚ ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਭਾਰੀ ਨੁਕਸਾਨ

ਸ਼ਿਮਲਾ ‘ਚ landslide ਦੀ ਲਪੇਟ ‘ਚ ਆਈਆਂ ਸਰਕਾਰੀ ਰਿਹਾਇਸ਼ਾਂ

ਹਿਮਾਚਲ ਪ੍ਰਦੇਸ਼, 19 ਅਗਸਤ 2025 (ਵਿਸ਼ਵ ਵਾਰਤਾ): ਸੂਬੇ (Himachal) ਵਿੱਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਇੱਕ ਵਾਰ ਫਿਰ ਤਬਾਹੀ ਮਚਾ ਦਿੱਤੀ ਹੈ। ਕੁਦਰਤੀ ਆਫ਼ਤ ਕਾਰਨ ਸੂਬੇ ਦੇ ਕੁੱਲੂ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਨੂੰ ਭਾਰੀ ਨੁਕਸਾਨ ਹੋਇਆ ਹੈ। ਰਾਜ ਵਿੱਚ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਸੈਂਕੜੇ ਸੜਕਾਂ ਬੰਦ ਹਨ। ਕਈ ਇਲਾਕਿਆਂ ਵਿੱਚ ਬਿਜਲੀ ਅਤੇ ਪਾਣੀ ਦੀ ਸਪਲਾਈ ਠੱਪ ਹੈ।

ਬੱਦਲ ਫਟਣ, ਜ਼ਮੀਨ ਖਿਸਕਣ ਅਤੇ ਨਦੀਆਂ ਦੇ ਓਵਰਫਲੋਅ ਕਾਰਨ ਕਈ ਇਲਾਕਿਆਂ ਵਿੱਚ ਸੜਕਾਂ ਅਤੇ ਪੁਲਾਂ ਨੂੰ ਨੁਕਸਾਨ ਪਹੁੰਚਿਆ ਹੈ। ਸਾਵਧਾਨੀ ਦੇ ਤੌਰ ‘ਤੇ, ਪ੍ਰਸ਼ਾਸਨ ਨੇ ਸਕੂਲਾਂ – ਕਾਲਜਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕੁੱਲੂ ਦੀ ਲਗ ਵੈਲੀ ਵਿੱਚ ਸਵੇਰੇ 1 ਵਜੇ ਬੱਦਲ ਫਟਣ ਕਾਰਨ 3 ਦੁਕਾਨਾਂ ਰੁੜ੍ਹ ਗਈਆਂ।

ਭਾਰੀ ਮੀਂਹ ਕਾਰਨ ਰਾਜਧਾਨੀ ਸ਼ਿਮਲਾ ਵਿੱਚ ਵੀ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ।ਇਸ ਵਿਚਾਲੇ ਹੀ ਜਾਣਕਾਰੀ ਮਿਲੀ ਹੈ ਕਿ ਸ਼ਿਮਲਾ ਦੇ ਰਾਮਚੰਦਰ ਚੌਕ ਨੇੜੇ ਤਿੰਨ ਸਰਕਾਰੀ ਰਿਹਾਇਸ਼ਾਂ ਵੀ ਜ਼ਮੀਨ ਖਿਸਕਣ ਦੀ ਲਪੇਟ ਵਿੱਚ ਆ ਗਈਆਂ। ਜਿਸ ਕਾਰਨ ਉੱਥੇ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ ਗਿਆ। ਪ੍ਰਸ਼ਾਸਨ ਨੇ ਰਾਤ ਨੂੰ ਹੀ ਲਗਭਗ 35 ਤੋਂ 40 ਲੋਕਾਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਕਿਸੇ ਹੋਰ ਜਗ੍ਹਾ ਸ਼ਿਫਟ ਕੀਤਾ।

ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਲਈ ਸੂਬੇ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਅੱਜ ਸੱਤ ਜ਼ਿਲ੍ਹਿਆਂ (ਊਨਾ, ਹਮੀਰਪੁਰ, ਬਿਲਾਸਪੁਰ, ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ) ਵਿੱਚ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ। ਇਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਵਾਰ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Himachal ‘ਚ ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਭਾਰੀ ਨੁਕਸਾਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link