Holiday News : ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ


Holiday News : ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ 20 ਅਗਸਤ 2026, ਵੀਰਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੱਦੇਨਜ਼ਰ ਕੀਤੀ ਗਈ ਹੈ। ਛੁੱਟੀ ਵਾਲੇ ਜ਼ਿਲ੍ਹਿਆਂ ਵਿੱਚ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਸ਼ਾਮਲ ਹਨ। ਜਾਰੀ ਹੁਕਮਾਂ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ।

 ਇਸ ਸਬੰਧੀ ਸੰਗਰੂਰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ 20 ਅਗਸਤ 2026 ਨੂੰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਇਸ ਦਿਨ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ, ਗੈਰ-ਸਰਕਾਰੀ ਅਤੇ ਨਿੱਜੀ ਸਕੂਲਾਂ ਤੇ ਕਾਲਜਾਂ ਸਮੇਤ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਵੀ ਛੁੱਟੀ ਰਹੇਗੀ।

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਨੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਵੀਰਵਾਰ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਤਿਕਾਰ ਅਤੇ ਸ਼ਰਧਾਂਜਲੀ ਭੇਟ ਕਰਨ ਲਈ 20 ਅਗਸਤ, 2026 ਨੂੰ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 ਇਸ ਤੋਂ ਇਲਾਵਾ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਵੀਰਵਾਰ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ।

ਹਾਲਾਂਕਿ, ਜਿਨ੍ਹਾਂ ਸਕੂਲਾਂ, ਕਾਲਜਾਂ ਜਾਂ ਹੋਰ ਸੰਸਥਾਵਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਨਿਰਧਾਰਤ ਹਨ, ਉਨ੍ਹਾਂ ‘ਤੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਦੱਸ ਦੇਈਏ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਖੇ ਹਰ ਸਾਲ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਰਧਾਂਜਲੀ ਦੇਣ ਲਈ ਪਹੁੰਚਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link