Holiday News : 9 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ,  ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ


Holiday News : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 9 ਨਵੰਬਰ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਦੇ ਮੱਦੇਨਜ਼ਰ ਐਲਾਨੀ ਗਈ ਹੈ। ਇਸ ਸਬੰਧੀ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਪ੍ਰਸ਼ਾਸਨ ਦੇ ਇਸ ਫੈਸਲੇ ਅਨੁਸਾਰ ਚੰਡੀਗੜ੍ਹ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ 9 ਨਵੰਬਰ ਨੂੰ ਬੰਦ ਰਹਿਣਗੇ।

ਦੱਸਣਯੋਗ ਹੈ ਕਿ ਸਾਲ 2026 ਦੇ ਛੁੱਟੀਆਂ ਵਾਲੇ ਕੈਲੰਡਰ ਵਿੱਚ ਪਹਿਲਾਂ 9 ਨਵੰਬਰ ਦੀ ਛੁੱਟੀ ਨੂੰ ਰਾਖਵੀਂ ਛੁੱਟੀ (Restricted Holiday) ਵਜੋਂ ਸ਼ਾਮਲ ਕੀਤਾ ਗਿਆ ਸੀ ਪਰ ਹੁਣ ਪ੍ਰਸ਼ਾਸਨ ਨੇ ਇਸ ਵਿੱਚ ਸੋਧ ਕਰਦਿਆਂ ਇਸ ਨੂੰ ਜਨਤਕ ਛੁੱਟੀ (Public Holiday) ਐਲਾਨ ਦਿੱਤਾ ਹੈ।

ਇਹ ਸੋਧ 30 ਦਸੰਬਰ 2025 ਨੂੰ ਜਾਰੀ ਕੀਤੇ ਗਏ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਕੀਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਕੇਂਦਰ ਸਰਕਾਰ ਦੇ ਨਾਲ-ਨਾਲ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਵੀ ਭੇਜ ਦਿੱਤੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link