India vs West Indies Test : ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ

India vs West Indies Test : ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ


India vs West Indies Test : ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ

– ਇਸ ਦਿੱਗਜ ਖਿਡਾਰੀ ਨੂੰ ਨਹੀਂ ਮਿਲੀ ਜਗ੍ਹਾ

ਨਵੀ ਦਿੱਲੀ, 25 ਸਤੰਬਰ (ਵਿਸ਼ਵ ਵਾਰਤਾ):ਵੈਸਟਇੰਡੀਜ਼ ਵਿਰੁੱਧ ਅਗਲੇ ਮਹੀਨੇ ਹੋਣ ਵਾਲੀ ਦੋ ਮੈਚਾਂ ਦੀ ਟੈਸਟ ਲੜੀ ਲਈ ਵੀਰਵਾਰ ਨੂੰ ਭਾਰਤੀ ਟੀਮ ਦਾ ਐਲਾਨ ਕੀਤਾ ਗਿਆ। ਸ਼ੁਭਮਨ ਗਿੱਲ ਭਾਰਤੀ ਟੀਮ ਦੀ ਕਪਤਾਨੀ ਕਰਨਗੇ, ਜਦੋਂ ਕਿ ਰਵਿੰਦਰ ਜਡੇਜਾ ਨੂੰ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਕਰੁਣ ਨਾਇਰ ਨੂੰ ਵੈਸਟਇੰਡੀਜ਼ ਸੀਰੀਜ਼ ਲਈ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

ਧਰੁਵ ਜੁਰੇਲ ਵੈਸਟਇੰਡੀਜ਼ ਵਿਰੁੱਧ ਵਿਕਟ ਕੀਪਿੰਗ ਕਰਨਗੇ। ਤਜਰਬੇਕਾਰ ਵਿਕਟਕੀਪਰ ਰਿਸ਼ਭ ਪੰਤ ਆਪਣੀ ਸੱਟ ਤੋਂ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਹਨ ਅਤੇ ਉਨ੍ਹਾਂ ਨੂੰ ਇਸ ਲੜੀ ਲਈ ਨਹੀਂ ਚੁਣਿਆ ਗਿਆ ਹੈ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੋ ਮੈਚਾਂ ਦੀ ਲੜੀ ਦਾ ਪਹਿਲਾ ਮੈਚ 2 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦੂਜਾ ਟੈਸਟ 10 ਅਕਤੂਬਰ ਤੋਂ ਦਿੱਲੀ ਵਿੱਚ ਖੇਡਿਆ ਜਾਵੇਗਾ। ਇੰਗਲੈਂਡ ਖ਼ਿਲਾਫ਼ ਪੰਜ ਮੈਚਾਂ ਦੀ ਲੜੀ ਤੋਂ ਬਾਅਦ ਇਹ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਟੈਸਟ ਮੈਚ ਹੋਵੇਗਾ।

ਭਾਰਤੀ ਟੀਮ: ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਕੇਐੱਲ ਰਾਹੁਲ, ਸਾਈ ਸੁਦਰਸ਼ਨ, ਦੇਵਦੱਤ ਪਡਿਕਲ, ਧਰੁਵ ਜੁਰੇਲ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸੀਦ ਕ੍ਰਿਸ਼ਨ, ਨਿਤੀਸ਼ ਰੈੱਡੀ ਅਤੇ ਐਨ ਜਗਦੀਸਨ।

ਵੈਸਟਇੰਡੀਜ਼ ਟੈਸਟ ਟੀਮ: ਰੋਸਟਨ ਚੇਜ਼ (ਕਪਤਾਨ), ਤੇਜਨਾਰੀਨ ਚੰਦਰਪਾਲ, ਬ੍ਰੈਂਡਨ ਕਿੰਗ, ਕੇਵੋਨ ਐਂਡਰਸਨ, ਸ਼ਾਈ ਹੋਪ, ਜੌਨ ਕੈਂਪਬੈਲ, ਐਲਿਕ ਅਥਾਨੇਸ, ਟੇਵਿਨ ਇਮਲਾਚ, ਜਸਟਿਨ ਗ੍ਰੀਵਜ਼, ਐਂਡਰਸਨ ਫਿਲਿਪ, ਅਲਜ਼ਾਰੀ ਜੋਸੇਫ, ਸ਼ਮਰ ਜੋਸੇਫ, ਜੈਡਨ ਸੀਲਜ਼, ਖਰੀ ਪੀਰੀ ਅਤੇ ਜੋਮੇਲ ਵਾਰਿਕਨ

The post India vs West Indies Test : ਵੈਸਟਇੰਡੀਜ਼ ਖਿਲਾਫ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link