Jaisalmer bus accident :ਰਾਜਸਥਾਨ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ

Jaisalmer bus accident :ਰਾਜਸਥਾਨ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ


Jaisalmer bus accident :ਰਾਜਸਥਾਨ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ

– ਸੂਬਾ ਸਰਕਾਰ ਵੱਲੋਂ 10 ਲੱਖ ਰੁਪਏ ਤੋਂ 25 ਲੱਖ ਰੁਪਏ ਤੱਕ ਦੀ ਮਿਲੇਗੀ ਮਦਦ

ਰਾਜਸਥਾਨ,16 ਅਕਤੂਬਰ 2025 (ਵਿਸ਼ਵ ਵਾਰਤਾ): ਜੋਧਪੁਰ-ਜੈਸਲਮੇਰ ਹਾਈਵੇਅ (Jaisalmer bus accident) ‘ਤੇ ਹੋਏ ਭਿਆਨਕ ਬੱਸ ਹਾਦਸੇ ਤੋਂ ਦੋ ਦਿਨ ਬਾਅਦ, ਰਾਜ ਸਰਕਾਰ ਨੇ ਪੀੜਤਾਂ ਲਈ ਵੱਡੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 10 ਲੱਖ ਰੁਪਏ ਤੋਂ 25 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਬੱਸ ਹਾਦਸੇ ‘ਚ ਜਿਸ ਪਰਿਵਾਰ ਦੇ ਤਿੰਨ ਜਾਂ ਵੱਧ ਲੋਕਾਂ ਦੀ ਜਾਨ ਗਈ ਹੈ, ਉਸ ਪਰਿਵਾਰ ਨੂੰ ਸੂਬਾ ਸਰਕਾਰ ਵੱਲੋਂ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇੱਕ ਪਰਿਵਾਰ ਵਿੱਚ ਇੱਕ ਜਾਂ ਦੋ ਮੌਤਾਂ ਹੋਣ ਦੀ ਸੂਰਤ ਵਿੱਚ ਪ੍ਰਤੀ ਵਿਅਕਤੀ 10 ਲੱਖ ਰੁਪਏ ਦਿੱਤੇ ਜਾਣਗੇ। ਗੰਭੀਰ ਜ਼ਖਮੀਆਂ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਮਾਮੂਲੀ ਸੱਟਾਂ ਵਾਲੇ ਲੋਕਾਂ ਨੂੰ 1 ਲੱਖ ਰੁਪਏ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ “ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਜ਼ਖਮੀਆਂ ਨੂੰ ਸਭ ਤੋਂ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਇਸ ਅਗਨੀ ਕਾਂਡ ਵਿੱਚ ਮਰਨ ਵਾਲਿਆਂ ਦੀ ਗਿਣਤੀ 22 ਤੱਕ ਪਹੁੰਚ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Jaisalmer bus accident :ਰਾਜਸਥਾਨ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link