Jalandhar ‘ਚ ਮਹਿਲਾ ਨੇ ਲਾਈ ਛਲਾਂਗ, ਹੋਈ ਮੌਤ; ਮੱਚ ਗਿਆ ਚੀਕ ਚੀਹਾੜਾ

Jalandhar ‘ਚ ਮਹਿਲਾ ਨੇ ਲਾਈ ਛਲਾਂਗ, ਹੋਈ ਮੌਤ; ਮੱਚ ਗਿਆ ਚੀਕ ਚੀਹਾੜਾ


Jalandhar News: ਜਲੰਧਰ ਦੇ ਰਾਮਾ ਮੰਡੀ ਸਥਿਤ ਪ੍ਰੋਫੈਸਰ ਕਲੋਨੀ ਦੇ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਹੋਇਆਂ 77 ਸਾਲਾ ਪਰਮਜੀਤ ਕੌਰ ਨੇ ਛੱਤ ਤੋਂ ਛਾਲ ਮਾਰ ਦਿੱਤੀ। ਗੰਭੀਰ ਜ਼ਖਮੀ ਹੋਣ ‘ਤੇ ਉਸ ਨੂੰ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪਰਮਜੀਤ ਕੌਰ ਆਪਣੇ ਪਤੀ ਨਾਲ ਰਹਿੰਦੀ ਸੀ

ਜਾਣਕਾਰੀ ਮੁਤਾਬਕ ਪਰਮਜੀਤ ਕੌਰ ਆਪਣੇ ਪਤੀ ਲੱਖਾ ਨਾਲ ਘਰ ਦੀ ਉੱਪਰਲੀ ਮੰਜ਼ਿਲ ‘ਤੇ ਰਹਿੰਦੀ ਸੀ। ਕਿਰਾਏਦਾਰ ਹੇਠਲੀ ਮੰਜ਼ਿਲ ‘ਤੇ ਰਹਿੰਦੇ ਸਨ। ਬੁੱਧਵਾਰ ਸਵੇਰੇ ਪਰਮਜੀਤ ਕੌਰ ਆਪਣੇ ਕਮਰੇ ਵਿੱਚ ਆਰਾਮ ਕਰ ਰਹੀ ਸੀ, ਜਿਸ ਦੌਰਾਨ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ।

ਹਸਪਤਾਲ ਵਿੱਚ ਹੋਈ ਮੌਤ

ਅੱਗ ਦੀਆਂ ਲਪਟਾਂ ਦੇਖ ਕੇ ਪਰਮਜੀਤ ਕੌਰ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਲੋਕ ਮੌਕੇ ‘ਤੇ ਆਏ। ਅੱਗ ਤੋਂ ਬਚਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਉਸਨੇ ਛੱਤ ਤੋਂ ਛਾਲ ਮਾਰ ਦਿੱਤੀ। ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ।

ਗੁਆਂਢੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ

ਘਰ ਦੇ ਹੇਠਾਂ ਰਹਿਣ ਵਾਲੇ ਕਿਰਾਏਦਾਰ ਅਤੇ ਗੁਆਂਢੀਆਂ ਨੇ ਤੁਰੰਤ ਉਸਨੂੰ ਜੌਹਲ ਹਸਪਤਾਲ ਪਹੁੰਚਾਇਆ। ਹਾਲਾਂਕਿ, ਪਰਮਜੀਤ ਕੌਰ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ।

ਪੁਲਿਸ ਜਾਂਚ ਵਿੱਚ ਜੁਟੀ ਹੋਈ

ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਪਹੁੰਚੀ ਫਾਇਰ ਵਿਭਾਗ ਦੀ ਟੀਮ ਨੇ ਅੱਗ ‘ਤੇ ਕਾਬੂ ਪਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ

ਹੋਰ ਪੜ੍ਹੋ



Source link