Khanna ‘ਚ ਨਸ਼ੇ ਦੀ ਓਵਰਡੋਜ਼ ਕਾਰਨ 2 ਬੱਚਿਆਂ ਦੇ ਪਿਤਾ ਦੀ ਮੌਤ ,ਦੋਸਤ ਦੇ ਘਰੋਂ ਮਿਲੀ ਲਾਸ਼  

Khanna ‘ਚ ਨਸ਼ੇ ਦੀ ਓਵਰਡੋਜ਼ ਕਾਰਨ 2 ਬੱਚਿਆਂ ਦੇ ਪਿਤਾ ਦੀ ਮੌਤ ,ਦੋਸਤ ਦੇ ਘਰੋਂ ਮਿਲੀ ਲਾਸ਼  


Khanna man drug overdose Death : ਖੰਨਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਬੱਚਿਆਂ ਦੇ ਪਿਤਾ ਦੀ ਮੌਤ ਹੋ ਗਈ ਹੈ। ਉੱਤਮ ਨਗਰ ਇਲਾਕੇ ਵਿੱਚ 28 ਸਾਲਾ ਸ਼ਿਵ ਕੁਮਾਰ ਦੀ ਲਾਸ਼ ਉਸਦੇ ਦੋਸਤ ਦੇ ਘਰ ਤੋਂ ਬਰਾਮਦ ਹੋਈ। ਪਰਿਵਾਰਕ ਮੈਂਬਰਾਂ ਨੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦਾ ਆਰੋਪ ਲਗਾਉਂਦੇ ਹੋਏ ਮਾਮਲੇ ਦੀ ਗਹਿਰਾਈ ਨਾਲ ਜਾਂਚ ਦੀ ਮੰਗ ਕੀਤੀ ਹੈ।

ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਛੋਟੇ ਬੱਚੇ (ਡੇਢ ਅਤੇ ਢਾਈ ਸਾਲ ਦੇ) ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਰਾਤ ਨੂੰ ਉਸਦਾ ਦੋਸਤ ਉਸਨੂੰ ਆਪਣੇ ਨਾਲ ਲੈ ਗਿਆ ਸੀ। ਸਵੇਰੇ ਜਦੋਂ ਉਸਦੀ ਭਾਲ ਕੀਤੀ ਗਈ ਤਾਂ ਉਹ ਦੋਸਤ ਦੇ ਘਰ ਪਹੁੰਚੇ, ਜਿੱਥੇ ਸ਼ਿਵ ਮ੍ਰਿਤਕ ਹਾਲਤ ਵਿੱਚ ਮਿਲਿਆ।

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ। ਐਸਪੀ ਪਵਨਜੀਤ ਸਿੰਘ ਚੌਧਰੀ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰਕੇ ਮ੍ਰਿਤਕ ਦੇ ਸਾਥੀ, ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਵਾਲੀ ਮੰਡੀ ਗੋਬਿੰਦਗੜ੍ਹ ਦੀ ਰਹਿਣ ਵਾਲੀ ਇੱਕ ਮਹਿਲਾ ਤਸਕਰ ਅਤੇ ਉਸਦੇ ਸਾਥੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜਲਦ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਐਸਐਚਓ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਸਪਸ਼ਟ ਪਤਾ ਲੱਗੇਗਾ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 



Source link