Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 


Lehragaga News : ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਦਸਮੇਸ਼ ਨਗਰ ਕੋਠੇ ਡਸਕਾ ਵਿਖੇ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਬਹਾਦਰਪੁਰ ਜ਼ਿਲ੍ਹਾ ਮਾਨਸਾ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਲਹਿਰਾਗਾਗਾ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਇੰਸਪੈਕਟਰ ਜਸਕਰਨ ਸਿੰਘ, ਐਸ.ਐਚ.ਓ. ਥਾਣਾ ਲਹਿਰਾਗਾਗਾ ਦੀ ਅਗਵਾਈ ਹੇਠ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਸ ਵੱਲੋਂ ਦੱਸਿਆ ਗਿਆ ਹੈ ਕਿ ਕਤਲ ਦੇ ਮਾਮਲੇ ਵਿੱਚ ਬੂਟਾ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਡਸਕਾ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਅਨੁਸਾਰ ਦੋਸ਼ੀ ਘਟਨਾ ਤੋਂ ਬਾਅਦ ਫਰਾਰ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪਟਿਆਲਾ ਦੇ ਹਸਪਤਾਲ ਭੇਜਿਆ ਗਿਆ ਹੈ।

ਲਹਿਰਾਗਾਗਾ ਪੁਲਸ ਵੱਲੋਂ ਮੁਕੱਦਮਾ ਨੰਬਰ 261 ਮਿਤੀ 3.09.2026, ਧਾਰਾ 103(1) ਬੀਐਨ‌ਐਸ ਅਤੇ 25, 27/54/59 ਆਰਮਡ ਐਕਟ ਤਹਿਤ ਥਾਣਾ ਲਹਿਰਾ ਵਿਖੇ ਸਤਗੁਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਹਾਦਰਪੁਰ, ਥਾਣਾ ਬਰੇਟਾ, ਜ਼ਿਲ੍ਹਾ ਮਾਨਸਾ ਦੇ ਬਿਆਨਾਂ ਦੇ ਆਧਾਰ ’ਤੇ ਬੂਟਾ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਡਸਕਾ ਦੇ ਖ਼ਿਲਾਫ਼ ਦਰਜ ਕੀਤਾ ਗਿਆ ਹੈ।

ਪੁਲਸ ਅਨੁਸਾਰ ਜ਼ਮੀਨ ਦੀ ਵੱਟ ਸਬੰਧੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਰੋਪੀ ਬੂਟਾ ਸਿੰਘ ਨੇ ਮੁਦਈ ਮੁਕੱਦਮਾ ਦੇ ਚਾਚੇ ਦੇ ਲੜਕੇ ਪ੍ਰਕਾਸ਼ ਸਿੰਘ ਪੁੱਤਰ ਨੇਕ ਸਿੰਘ, ਵਾਸੀ ਡਸਕਾ, ਉਮਰ ਕਰੀਬ 39-40 ਸਾਲ, ਨੂੰ ਆਪਣੀ ਲਾਇਸੰਸੀ 12 ਬੋਰ ਰਾਈਫਲ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link