Ludhiana Police Encounter : ਲੁਧਿਆਣਾ ਦੇ ਆਤਮਾ ਪਾਰਕ ਦੇ ਬਾਹਰ ਐਤਵਾਰ ਨੂੰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਪੁਲਿਸ ਟੀਮ ਨੂੰ ਦੇਖਦੇ ਹੀ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ।
ਘਟਨਾ ਸਥਾਨ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਕੁਝ ਨੌਜਵਾਨਾਂ ਵਿਚਾਲੇ ਝੜਪ ਹੋਈ ਸੀ, ਜਿਸ ਤੋਂ ਬਾਅਦ ਗੋਲੀਆਂ ਚੱਲੀਆਂ। ਮਾਮਲੇ ਦੀ ਜਾਂਚ ਲਈ ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਮੁਕਾਬਲੇ ਦੌਰਾਨ ਕਰੀਬ 2 ਗੈਂਗਸਟਰਾਂ ਨੂੰ ਗੋਲੀ ਲੱਗਣ ਦੀ ਸੂਚਨਾ ਹੈ।
ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੋਇਆ ਕਿ ਕਿੰਨੇ ਬਦਮਾਸ਼ ਜ਼ਖਮੀ ਹੋਏ ਹਨ। ਪੁਲਿਸ ਅਧਿਕਾਰੀਆਂ ਵੱਲੋਂ ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੀ ਘਟਨਾ ਸਥਾਨ ‘ਤੇ ਪਹੁੰਚੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
