- ਲੁਧਿਆਣਾ ਫੈਕਟਰੀ ਮਜ਼ਦੂਰ ਦਿਨੇਸ਼ ਕੁਸ਼ਵਾਹਾ ਨੇ 3 ਕਰੋੜ ਜਿੱਤੇ।
- 15 ਸਾਲਾਂ ਦੀ ਲਗਾਤਾਰ ਕੋਸ਼ਿਸ਼ ਮਗਰੋਂ ਕਿਸਮਤ ਚਮਕੀ।
- 500 ਰੁਪਏ ਦੀ ਟਿਕਟ ਨੇ ਬਦਲੀ ਜ਼ਿੰਦਗੀ, ਕਰੋੜਪਤੀ ਬਣਿਆ।
- ਇਨਾਮ ਪਰਿਵਾਰ ਦੇ ਭਵਿੱਖ ਤੇ ਮੁਸ਼ਕਿਲਾਂ ਦੂਰ ਕਰੇਗਾ।
Ludhiana Factory Worker Lottery : ਕਹਿੰਦੇ ਹਨ ਕਿ ਜਦੋਂ ਕਿਸਮਤ ਬਦਲਦੀ ਹੈ ਤਾਂ ਇਨਸਾਨ ਪਲ ਵਿੱਚ ਫਰਸ਼ ਤੋਂ ਅਰਸ਼ ‘ਤੇ ਪਹੁੰਚ ਜਾਂਦਾ ਹੈ। ਲੁਧਿਆਣਾ ‘ਚ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ ਹੈ। ਲੁਧਿਆਣਾ ਵਿੱਚ ਇੱਕ ਫੈਕਟਰੀ ਮਜ਼ਦੂਰ ਦੀ ਕਿਸਮਤ ਅਜਿਹੀ ਚਮਕੀ ਕਿ ਉਹ ਰਾਤੋਂ-ਰਾਤ ਕਰੋੜਪਤੀ ਬਣ ਗਿਆ। ਬਿਹਾਰ ਦੇ ਪੱਛਮੀ ਚੰਪਰਣ ਜ਼ਿਲ੍ਹੇ ਦੇ ਰਹਿਣ ਵਾਲੇ ਦਿਨੇਸ਼ ਕੁਸ਼ਵਾਹਾ ਨੇ ਸਿੱਕਿਮ ਸਟੇਟ ਲਾਟਰੀ ਵਿੱਚ 3 ਕਰੋੜ ਰੁਪਏ ਦਾ ਬੰਪਰ ਇਨਾਮ ਜਿੱਤਿਆ ਹੈ।
ਦਿਨੇਸ਼ ਪਿਛਲੇ ਕਰੀਬ 15 ਸਾਲਾਂ ਤੋਂ ਲਗਾਤਾਰ ਲਾਟਰੀ ਖਰੀਦ ਕੇ ਆਪਣੀ ਕਿਸਮਤ ਅਜ਼ਮਾ ਰਹੇ ਸਨ। 16 ਮਈ ਨੂੰ ਨਿਕਲੇ ਸਿੱਕਿਮ ਸਟੇਟ ਲਾਟਰੀ ਦੇ ਡਰਾਅ ਵਿੱਚ ਟਿਕਟ ਨੰਬਰ 999327 ਨੇ ਪਹਿਲਾ ਇਨਾਮ ਆਪਣੇ ਨਾਮ ਕਰ ਲਿਆ।
ਜਦੋਂ ਦਿਨੇਸ਼ ਆਪਣਾ ਜੇਤੂ ਟਿਕਟ ਲੈ ਕੇ ਲੁਧਿਆਣਾ ਦੇ ਘੰਟਾ ਘਰ ਚੌਕ ਸਥਿਤ ਭਨੋਟ ਐਂਟਰਪ੍ਰਾਈਜ਼ਜ਼ ਦੇ ਆਊਟਲੈਟ ‘ਤੇ ਪਹੁੰਚੇ ਤਾਂ ਉਨ੍ਹਾਂ ਦਾ ਢੋਲ-ਨਗਾੜਿਆਂ ਅਤੇ ਫੁੱਲਾਂ ਦੇ ਹਾਰਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਨੇ ਇਹ ਟਿਕਟ ਸਿਰਫ਼ 500 ਰੁਪਏ ਵਿੱਚ ਖਰੀਦਿਆ ਸੀ।
ਦਿਨੇਸ਼ ਕੁਸ਼ਵਾਹਾ ਨੇ ਦੱਸਿਆ ਕਿ ਉਹ ਇੱਕ ਸਧਾਰਣ ਪਰਿਵਾਰ ਨਾਲ ਸਬੰਧਤ ਹਨ ਅਤੇ ਲੁਧਿਆਣਾ ਦੀ ਇੱਕ ਫੈਕਟਰੀ ਵਿੱਚ ਰੋਜ਼ਾਨਾ 12-12 ਘੰਟੇ ਸਿਲਾਈ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਤਿੰਨ ਬੱਚੇ ਹਨ।
ਦਿਨੇਸ਼ ਨੇ ਭਾਵੁਕ ਹੋ ਕੇ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਨੂੰ ਇੰਨੀ ਵੱਡੀ ਰਕਮ ਮਿਲੇਗੀ। ਉਨ੍ਹਾਂ ਕਿਹਾ ਕਿ ਹੁਣ ਉਹ ਪਰਿਵਾਰ ਨਾਲ ਬੈਠ ਕੇ ਸੋਚਣਗੇ ਕਿ ਇਸ ਪੈਸੇ ਨੂੰ ਕਿੱਥੇ ਅਤੇ ਕਿਵੇਂ ਵਰਤਣਾ ਹੈ। ਦਿਨੇਸ਼ ਮੁਤਾਬਕ ਇਸ ਇਨਾਮ ਨੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਅਤੇ ਪਰਿਵਾਰ ਦੀਆਂ ਮੁਸ਼ਕਲਾਂ ਨੂੰ ਕਾਫ਼ੀ ਹੱਦ ਤੱਕ ਦੂਰ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ






