Ludhiana Road Accident : ਘੰਟਾਘਰ-ਲੱਕੜ ਬਾਜ਼ਾਰ ਮਾਰਗ ‘ਤੇ ਅੱਜ ਸਵੇਰੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ ਹੈ। ਪੇਪਰ ਦੇ ਰੋਲ ਨਾਲ ਲੱਦੇ 10 ਟਾਇਰੀ ਟਰੱਕ ਨੇ ਸੜਕ ਪਾਰ ਕਰ ਰਹੀ ਮਾਂ-ਧੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਡਵੀਜ਼ਨ ਨੰਬਰ-1 ਦੀ ਪੁਲਸ ਟੀਮ ਮੌਕੇ ‘ਤੇ ਪਹੁੰਚੀ। ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਮੌਜੂਦ ਗਵਾਹਾਂ ਮੁਤਾਬਕ ਇਹ ਹਾਦਸਾ ਸਵੇਰੇ ਕਰੀਬ 6:15 ਤੋਂ 6:30 ਵਜੇ ਦੇ ਦਰਮਿਆਨ ਵਾਪਰਿਆ। 1
ਟਰੱਕ ਗੜ੍ਹਸ਼ੰਕਰ ਤੋਂ ਲੁਧਿਆਣਾ ਆਇਆ ਸੀ ਅਤੇ ਸ਼ਹਿਰ ਦੇ ਅੰਦਰ ਪੇਪਰ ਦਾ ਮਾਲ ਉਤਾਰਨਾ ਸੀ। ਟਰੱਕ ਘੰਟਾਘਰ ਚੌਕ ਤੋਂ ਲੱਕੜ ਬਾਜ਼ਾਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਇੱਕ ਮਹਿਲਾ ਆਪਣੀ ਧੀ ਨਾਲ ਸੜਕ ਪਾਰ ਕਰ ਰਹੀ ਸੀ। ਅਚਾਨਕ ਦੋਵੇਂ ਟਰੱਕ ਦੀ ਲਪੇਟ ਵਿੱਚ ਆ ਗਈਆਂ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮੁੱਢਲੀ ਜਾਣਕਾਰੀ ਮੁਤਾਬਕ ਟਰੱਕ ਚਾਲਕ ਸਲੇਮ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮ੍ਰਿਤਕ ਮਾਂ-ਧੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਸਬੰਧੀ ਆਲੇ-ਦੁਆਲੇ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਾਦਸੇ ਦੇ ਕਾਰਨਾਂ ਦੀ ਪੂਰੀ ਜਾਣਕਾਰੀ ਮਿਲ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
