Ludhiana News : ਖ਼ਾਲੀ ਪਲਾਟ ‘ਚੋਂ ਵੱਡੀ ਮਾਤਰਾ ‘ਚ ਵਿਸਫੋਟਕ ਸਮੱਗਰੀ ਬਰਾਮਦ , JCB ਨਾਲ ਸਫਾਈ ਕਰਦੇ ਸਮੇਂ ਹੋਇਆ ਖੁਲਾਸਾ


Ludhiana News : ਲੁਧਿਆਣਾ ਦੇ ਸਾਹਨੇਵਾਲ ਇਲਾਕੇ ਦੇ ਪਿੰਡ ਗਿਆਸਪੁਰਾ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਖਾਲੀ ਪਲਾਟ ਦੀ ਸਫਾਈ ਦੌਰਾਨ ਗੋਲਾ-ਬਾਰੂਦ ਮਿਲਿਆ। ਪਲਾਟ ਮਾਲਕ ਵੱਲੋਂ JCB ਮਸ਼ੀਨ ਨਾਲ ਸਫਾਈ ਕਰਵਾਈ ਜਾ ਰਹੀ ਸੀ। ਇਸੇ ਦੌਰਾਨ ਪਲਾਟ ਦੇ ਇੱਕ ਕੋਨੇ ਵਿੱਚ ਸ਼ੱਕੀ ਸਮਾਨ ਦਿਖਾਈ ਦਿੱਤਾ।

ਇਸ ਤੋਂ ਬਾਅਦ ਪਲਾਟ ਮਾਲਕ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਦੇ ਮੱਦੇਨਜ਼ਰ ਆਲੇ-ਦੁਆਲੇ ਦਾ ਇਲਾਕਾ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾ ਲਿਆ।

3100 ਵਰਗ ਗਜ਼ ਦੇ ਪਲਾਟ ‘ਚੋਂ ਮਿਲਿਆ ਸਮਾਨ

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਿਵਲ ਲਾਈਨਜ਼ ਦੇ ਰਹਿਣ ਵਾਲੇ ਸੁਨੀਲ ਦੱਤ ਜੈਨ ਨੇ ਦੱਸਿਆ ਕਿ ਪਿੰਡ ਗਿਆਸਪੁਰਾ ਵਿੱਚ ਉਨ੍ਹਾਂ ਦਾ ਕਰੀਬ 3100 ਵਰਗ ਗਜ਼ ਦਾ ਖਾਲੀ ਪਲਾਟ ਹੈ। 26 ਨਵੰਬਰ ਨੂੰ ਉਹ JCB ਮਸ਼ੀਨ ਨਾਲ ਪਲਾਟ ਦੀ ਸਫਾਈ ਕਰਵਾ ਰਹੇ ਸਨ। ਇਸ ਦੌਰਾਨ ਪਲਾਟ ਦੇ ਉੱਤਰੀ ਪਾਸੇ ਵਾਲੇ ਕੋਨੇ ਵਿੱਚ ਗੋਲਾ-ਬਾਰੂਦ ਪਿਆ ਦਿਖਾਈ ਦਿੱਤਾ।

ਮੁੱਢਲੀ ਜਾਂਚ ਦੌਰਾਨ ਇਹ ਸਮਾਨ ਕਾਫੀ ਪੁਰਾਣਾ ਦਿਖਾਈ ਦੇ ਰਿਹਾ ਸੀ। ਹਾਲਾਂਕਿ, ਇਸ ਦੀ ਅਸਲ ਕਿਸਮ ਅਤੇ ਹਾਲਤ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਸ਼ਿਕਾਇਤਕਰਤਾ ਨੇ ਖਦਸ਼ਾ ਜਤਾਇਆ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਇਹ ਸਮਾਨ ਪਲਾਟ ਵਿੱਚ ਰੱਖਿਆ ਗਿਆ ਹੋ ਸਕਦਾ ਹੈ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ BNS ਦੀਆਂ ਧਾਰਾਵਾਂ 288 ਅਤੇ 125 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link