Ludhiana News : ਲੁਧਿਆਣਾ ‘ਚ ਸੋਮਵਾਰ ਨੂੰ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ (Rajiv Tandon ) ਦੀ ਪਾਇਲਟ ਗੱਡੀ ਨੂੰ ਕੁਝ ਨਿਹੰਗ ਸਿੰਘਾਂ ਨੇ ਰੋਕ ਲਿਆ। ਇਸ ਦੌਰਾਨ ਗੱਡੀ ਦਾ ਸ਼ੀਸ਼ਾ ਵੀ ਟੁੱਟ ਗਿਆ, ਜਿਸ ਕਾਰਨ ਮੌਕੇ ‘ਤੇ ਤਣਾਅਪੂਰਨ ਮਾਹੌਲ ਬਣ ਗਿਆ। ਇਹ ਘਟਨਾ ਫ੍ਰੈਂਡਜ਼ ਰੀਜੈਂਸੀ ਨੇੜੇ ਵਾਪਰੀ, ਜਿੱਥੇ ਸੋਸ਼ਲ ਮੀਡੀਆ ਇਨਫਲੂਐਂਸਰ ਚੇਤਨ ਖ਼ਿਲਾਫ਼ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ।
ਜਾਣਕਾਰੀ ਅਨੁਸਾਰ ਜਦੋਂ ਰਾਜੀਵ ਟੰਡਨ ਉਥੋਂ ਆਪਣੀ ਪਾਇਲਟ ਗੱਡੀ ਵਿੱਚ ਲੰਘ ਰਹੇ ਸਨ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਪਛਾਣ ਲਿਆ। ਇਸ ਤੋਂ ਬਾਅਦ ਕੁਝ ਨਿਹੰਗ ਸਿੰਘ ਗੱਡੀ ਅੱਗੇ ਖੜ੍ਹ ਗਏ ਅਤੇ ਨਾਅਰੇਬਾਜ਼ੀ ਕਰਨ ਲੱਗ ਪਏ। ਮੌਕੇ ‘ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਤੁਰੰਤ ਦਖ਼ਲ ਦਿੱਤਾ ਅਤੇ ਹਾਲਾਤਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
ਬਾਅਦ ਵਿੱਚ CIA-1 ਅਤੇ ਸਥਾਨਕ ਪੁਲਿਸ ਦੀਆਂ ਹੋਰ ਟੀਮਾਂ ਵੀ ਉਥੇ ਪਹੁੰਚ ਗਈਆਂ। ਪੁਲਿਸ ਨੇ ਸੁਰੱਖਿਆ ਘੇਰੇ ਹੇਠ ਰਾਜੀਵ ਟੰਡਨ ਦੇ ਕਾਫਲੇ ਨੂੰ ਉਥੋਂ ਰਵਾਨਾ ਕਰ ਦਿੱਤਾ। ਘਟਨਾ ਤੋਂ ਬਾਅਦ ਰਾਜੀਵ ਟੰਡਨ ਨੇ ਦਾਅਵਾ ਕੀਤਾ ਕਿ ਉਨ੍ਹਾਂ ‘ਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਸਮੇਂ ਸਿਰ ਦਖ਼ਲ ਨਾ ਕਰਦੀ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਸੀ।
ਵਿਵਾਦ ਦਾ ਕਾਰਨ
ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਰਾਜੀਵ ਟੰਡਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਜਨਤਕ ਥਾਵਾਂ ‘ਤੇ ਕਿਰਪਾਨ ਲੈ ਕੇ ਚੱਲਣ ਸਬੰਧੀ ਸਖ਼ਤ ਨਿਯਮ ਲਾਗੂ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦੀ ਇਸ ਟਿੱਪਣੀ ਤੋਂ ਬਾਅਦ ਵਿਵਾਦ ਲਗਾਤਾਰ ਜਾਰੀ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha







