Ludhiana News : ਲੁਧਿਆਣਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਆਪਣੇ ਬੁਆਏਫ੍ਰੈਂਡ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਹਮਲਾ ਕੀਤੇ ਜਾਣ ਤੋਂ ਨਾਰਾਜ਼ ਇੱਕ ਮੁਟਿਆਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਇਹ ਘਟਨਾ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ।
ਮੁਟਿਆਰ ਦੇ ਬੁਆਏਫ੍ਰੈਂਡ ਨੇ ਦੱਸਿਆ ਕਿ ਉਹ ਆਪਣੇ ਜਨਮਦਿਨ ਮੌਕੇ ਉਸ ਨੂੰ ਮਿਲਣ ਲਈ ਘਰ ਗਿਆ ਸੀ। ਉਸ ਦਾ ਕਹਿਣਾ ਹੈ ਕਿ ਮੁਟਿਆਰ ਨੇ ਖੁਦ ਉਸ ਨੂੰ ਕੇਕ ਕੱਟਣ ਲਈ ਬੁਲਾਇਆ ਸੀ। ਇਸ ਦੌਰਾਨ ਮੁਟਿਆਰ ਦੇ ਭਰਾ ਅਤੇ ਮਾਂ ਵੱਲੋਂ ਉਸ ‘ਤੇ ਹਮਲਾ ਕਰਵਾਇਆ ਗਿਆ।
ਨੌਜਵਾਨ ਮੁਤਾਬਕ ਉਸ ਦੀ ਥਾਰ ਗੱਡੀ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਇੱਟਾਂ-ਪੱਥਰ ਵੀ ਮਾਰੇ ਗਏ। ਉਸ ਨੇ ਆਰੋਪ ਲਾਇਆ ਕਿ ਇਸ ਦੌਰਾਨ ਮੁਟਿਆਰ ਦੀ ਮਾਂ ਚੀਕ ਰਹੀ ਸੀ ਕਿ ਇਸ ਨੂੰ ਮਾਰ ਦਿਓ ਅਤੇ ਇਸ ਦੀ ਲਾਸ਼ ਇੱਥੋਂ ਹੀ ਜਾਣੀ ਚਾਹੀਦੀ ਹੈ।
ਨੌਜਵਾਨ ਨੇ ਦੱਸਿਆ ਕਿ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਉੱਥੋਂ ਨਿਕਲਣ ਵਿੱਚ ਕਾਮਯਾਬ ਹੋ ਗਿਆ। ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਮੁਟਿਆਰ ਨੇ ਜ਼ਹਿਰ ਨਿਗਲ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਉੱਧਰ, ਭਰਾ ਨੇ ਲਾਏ ਵੱਖਰੇ ਆਰੋਪ
ਮੁਟਿਆਰ ਦੇ ਭਰਾ ਦਾ ਕਹਿਣਾ ਹੈ ਕਿ ਨੌਜਵਾਨ ਗਲੀ ਵਿੱਚ ਆ ਕੇ ਉਸ ਦੀ ਭੈਣ ਨੂੰ ਤੰਗ-ਪਰੇਸ਼ਾਨ ਕਰਦਾ ਸੀ। ਫਿਲਹਾਲ ਦੋਵਾਂ ਧਿਰਾਂ ਵੱਲੋਂ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਮਾਮਲੇ ਦੀ ਪੂਰੀ ਸੱਚਾਈ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
