Patiala ‘ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Patiala ‘ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  


Patiala Woman Death : ਪਟਿਆਲਾ ਦੇ ਫੈਕਟਰੀ ਏਰੀਆ ਸਥਿਤ ਮੇਹਰ ਹਸਪਤਾਲ ਵਿੱਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ 35 ਸਾਲਾ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਪਟਿਆਲਾ ਦੇ ਪਿੰਡ ਝਿੱਲ ਦੀ ਰਹਿਣ ਵਾਲੀ ਸੀ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਗੰਭੀਰ ਲਾਪਰਵਾਹੀ ਦੇ ਆਰੋਪ ਲਗਾਉਂਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪਰਿਵਾਰ ਦੇ ਅਨੁਸਾਰ ਮਹਿਲਾ ਦਾ ਇਲਾਜ ਕਾਫ਼ੀ ਸਮੇਂ ਤੋਂ ਮੇਹਰ ਹਸਪਤਾਲ ਵਿੱਚ ਚੱਲ ਰਿਹਾ ਸੀ। ਪੱਥਰੀ ਦੇ ਆਪਰੇਸ਼ਨ ਲਈ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਰਿਵਾਰ ਦਾ ਆਰੋਪ ਹੈ ਕਿ ਆਪਰੇਸ਼ਨ ਤੋਂ ਬਾਅਦ ਡਾਕਟਰਾਂ ਨੇ ਮਰੀਜ਼ ਦੀ ਹਾਲਤ ਆਮ ਦੱਸੀ ਸੀ ਪਰ ਕੁਝ ਸਮੇਂ ਬਾਅਦ ਅਚਾਨਕ ਉਸ ਦੀ ਹਾਲਤ ਗੰਭੀਰ ਹੋਣ ਦੀ ਜਾਣਕਾਰੀ ਦਿੱਤੀ ਗਈ।

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਸਪਤਾਲ ਪ੍ਰਬੰਧਨ ਨੇ ਉਨ੍ਹਾਂ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ। ਬਾਅਦ ਵਿੱਚ ਪੁਲਿਸ ਰਾਹੀਂ ਉਨ੍ਹਾਂ ਨੂੰ ਮਹਿਲਾ ਦੀ ਮੌਤ ਦੀ ਸੂਚਨਾ ਮਿਲੀ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਹਸਪਤਾਲ ਦਾ ਪੱਖ

ਮੇਹਰ ਹਸਪਤਾਲ ਦੇ ਡਾਇਰੈਕਟਰ ਨੇ ਦੱਸਿਆ ਕਿ ਆਪਰੇਸ਼ਨ ਤੋਂ ਬਾਅਦ ਮਰੀਜ਼ ਨੂੰ ਦਿਲ ਦਾ ਦੌਰਾ (ਹਾਰਟ ਅਟੈਕ) ਪਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਰਿਵਾਰ ਨੂੰ ਤੁਰੰਤ ਜਾਣਕਾਰੀ ਦੇ ਦਿੱਤੀ ਗਈ ਸੀ।

ਪੋਸਟਮਾਰਟਮ ਰਿਪੋਰਟ ਤੋਂ ਹੋਵੇਗਾ ਖੁਲਾਸਾ

ਹਸਪਤਾਲ ਪ੍ਰਬੰਧਨ ਮੁਤਾਬਕ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



Source link