Petrol Diesel Rule : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਿਆ ਹੈ। 1 ਅਕਤੂਬਰ ਤੋਂ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ‘ਤੇ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ (PUC) ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਨਹੀਂ ਦਿੱਤਾ ਜਾਵੇਗਾ।
ਪੈਟਰੋਲ ਪੰਪਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਾਹਨ ਵਿੱਚ ਤੇਲ ਪਾਉਣ ਤੋਂ ਪਹਿਲਾਂ PUC ਸਰਟੀਫਿਕੇਟ ਦੀ ਜਾਂਚ ਕੀਤੀ ਜਾਵੇ। ਇਹ ਨਿਯਮ ਕਾਰਾਂ, ਮੋਟਰਸਾਈਕਲਾਂ, ਟਰੱਕਾਂ ਸਮੇਤ ਹੋਰ ਵਾਹਨਾਂ ‘ਤੇ ਵੀ ਲਾਗੂ ਹੋਵੇਗਾ।
ਜੇਕਰ ਕਿਸੇ ਵਾਹਨ ਮਾਲਕ ਕੋਲ ਵੈਧ PUC ਸਰਟੀਫਿਕੇਟ ਨਹੀਂ ਹੈ, ਤਾਂ ਉਸ ਨੂੰ ਪੈਟਰੋਲ ਜਾਂ ਡੀਜ਼ਲ ਦਿੱਤੇ ਬਿਨਾਂ ਵਾਪਸ ਭੇਜਿਆ ਜਾ ਸਕਦਾ ਹੈ। ਪ੍ਰਸ਼ਾਸਨ ਦਾ ਮਕਸਦ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ‘ਤੇ ਰੋਕ ਲਗਾਉਣਾ ਅਤੇ ਲੋਕਾਂ ਨੂੰ ਆਪਣੇ ਵਾਹਨਾਂ ਦਾ ਪ੍ਰਦੂਸ਼ਣ ਸਰਟੀਫਿਕੇਟ ਅਪਡੇਟ ਰੱਖਣ ਲਈ ਉਤਸ਼ਾਹਿਤ ਕਰਨਾ ਹੈ।
ਇਸ ਲਈ ਬੁਲੰਦਸ਼ਹਿਰ ਵਿੱਚ ਵਾਹਨ ਚਲਾਉਣ ਵਾਲੇ ਲੋਕਾਂ ਲਈ 1 ਅਕਤੂਬਰ ਤੋਂ ਪਹਿਲਾਂ ਆਪਣੇ PUC ਦੀ ਵੈਧਤਾ ਚੈੱਕ ਕਰਨਾ ਜ਼ਰੂਰੀ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
