PM ਮੋਦੀ ਨੇ ਨੇਪਾਲ ਦੀ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨਾਲ ਫੋਨ ‘ਤੇ ਕੀਤੀ ਗੱਲਬਾਤ
ਜਾਣੋ ਕਿਹੜੇ ਮੁੱਦਿਆਂ ‘ਤੇ ਹੋਈ ਚਰਚਾ
ਨਵੀ ਦਿੱਲੀ, 18 ਸਤੰਬਰ 2025 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਨੇਪਾਲ ਦੀ ਅੰਤਰਿਮ ਸਰਕਾਰ ਦੀ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨਾਲ ਗੱਲ ਕੀਤੀ ਅਤੇ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਨੇ ਨੇਪਾਲ ਦੇ ਰਾਸ਼ਟਰੀ ਦਿਵਸ ਦੀਆਂ ਵੀ ਸ਼ੁਭਕਾਮਨਾਵਾਂ ਦਿੱਤੀਆਂ, ਜੋ ਕਿ 19 ਸਤੰਬਰ ਨੂੰ ਆਉਂਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ “ਨੇਪਾਲ ਦੀ ਅੰਤਰਿਮ ਸਰਕਾਰ ਦੀ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨਾਲ ਗੱਲਬਾਤ ਹੋਈ। ਹਾਲ ਹੀ ਵਿੱਚ ਵਾਪਰੀਆਂ ਦੁਖਦਾਈ ਘਟਨਾਵਾਂ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਨੇਪਾਲ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੇ ਉਨ੍ਹਾਂ ਦੇ ਯਤਨਾਂ ਪ੍ਰਤੀ ਭਾਰਤ ਦੇ ਅਟੁੱਟ ਸਮਰਥਨ ਨੂੰ ਦੁਹਰਾਇਆ। ਇਸ ਤੋਂ ਇਲਾਵਾ, ਮੈਂ ਉਨ੍ਹਾਂ ਨੂੰ ਅਤੇ ਨੇਪਾਲ ਦੇ ਲੋਕਾਂ ਨੂੰਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।”
ਦੱਸ ਦਈਏ ਕਿ ਨੇਪਾਲ ਵਿੱਚ ਹਾਲ ਹੀ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਏ ਜਿਨ੍ਹਾਂ ਵਿੱਚ ਘੱਟੋ-ਘੱਟ 59 ਪ੍ਰਦਰਸ਼ਨਕਾਰੀਆਂ, 10 ਕੈਦੀਆਂ ਅਤੇ ਤਿੰਨ ਪੁਲਿਸ ਅਧਿਕਾਰੀਆਂ ਦੀ ਮੌਤ ਹੋ ਗਈ। ਇਹ ਹਿੰਸਕ ਪ੍ਰਦਰਸ਼ਨ ਸਰਕਾਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਲਗਾਉਣ ਦੇ ਫੈਸਲੇ ਤੋਂ ਬਾਅਦ ਸ਼ੁਰੂ ਹੋਏ ਸਨ। ਇਸ ਵਿਚਾਲੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਅਸਤੀਫ਼ੇ ਤੋਂ ਬਾਅਦ ਪਿਛਲੇ ਹਫ਼ਤੇ ਕਾਰਕੀ ਨੂੰ ਅੰਤਰਿਮ ਪ੍ਰਸ਼ਾਸਨ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। 73 ਸਾਲਾ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇ 14 ਸਤੰਬਰ ਨੂੰ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post PM ਮੋਦੀ ਨੇ ਨੇਪਾਲ ਦੀ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨਾਲ ਫੋਨ ‘ਤੇ ਕੀਤੀ ਗੱਲਬਾਤ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.









