PU senate elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜੂਰੀ

PU senate elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜੂਰੀ


PU senate elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜੂਰੀ

– ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 27 ਨਵੰਬਰ 2025 (ਵਿਸ਼ਵ ਵਾਰਤਾ): PU ਸੈਨੇਟ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਉੱਪ ਰਾਸ਼ਟਰਪਤੀ ਨੇ PU ਸੈਨੇਟ ਚੋਣਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ-ਰਾਸ਼ਟਰਪਤੀ ਦਫ਼ਤਰ ਨੇ ਸੈਨੇਟ ਚੋਣਾਂ ਦੀਆਂ ਤਰੀਕਾਂ ਨੂੰ ਮਨਜ਼ੂਰੀ ਦਿੰਦੇ ਹੋਏ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਕੱਤਰ ਸਰਿਤਾ ਚੌਹਾਨ ਨੇ ਕਿਹਾ ਕਿ ਚੋਣਾਂ ਯੂਨੀਵਰਸਿਟੀ ਵੱਲੋਂ ਪਹਿਲਾਂ ਪੇਸ਼ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ।

ਪੰਜਾਬ ਯੂਨੀਵਰਸਿਟੀ ਸੈਨੇਟ ਦਾ ਕਾਰਜਕਾਲ ਪੰਜ ਸਾਲ ਹੈ ਅਤੇ ਪਿਛਲੀ ਸੈਨੇਟ 31 ਅਕਤੂਬਰ, 2024 ਨੂੰ ਖਤਮ ਹੋ ਗਈ ਸੀ। ਕੇਂਦਰ ਸਰਕਾਰ ਨੇ ਨਵੀਂ ਸੈਨੇਟ ਦੀ ਚੋਣ ਤੋਂ ਪਹਿਲਾਂ ਹੀ ਪੁਰਾਣੀ ਸੈਨੇਟ ਨੂੰ ਭੰਗ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਚੋਣਾਂ ਨੂੰ ਰੋਕ ਦਿੱਤਾ ਗਿਆ। ਪੀਯੂ ਚੰਡੀਗੜ੍ਹ ਬਚਾਓ ਮੋਰਚਾ ਪਿਛਲੇ 25 ਦਿਨਾਂ ਤੋਂ ਸੈਨੇਟ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੀ ਮੰਗ ਨੂੰ ਲੈ ਕੇ ਯੂਨੀਵਰਸਿਟੀ ਵਿੱਚ ਧਰਨਾ ਦੇ ਰਿਹਾ ਸੀ। ਇਸ ਦੌਰਾਨ ਪੰਜਾਬ ਦੀਆਂ ਕਈ ਜਥੇਬੰਦੀਆਂ ਵੀ ਇਸ ਧਰਨੇ ‘ਚ ਸ਼ਾਮਿਲ ਹੋਈਆਂ ਅਤੇ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਸੱਦਾ ਦਿੱਤਾ। 3 ਦਸੰਬਰ ਨੂੰ ਪੰਜਾਬ ਦੇ ਸਾਰੇ ਭਾਜਪਾ ਦਫਤਰਾਂ ਦਾ ਘਿਰਾਓ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਸੀ।

 

 

The post PU senate elections : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਉਣ ਨੂੰ ਮਿਲੀ ਮਨਜੂਰੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link