Punjab : ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ

Punjab : ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ


Punjab : ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ

– ਪੜ੍ਹੋ ਪੂਰੀ ਖਬਰ

ਚੰਡੀਗੜ੍ਹ,10 ਨਵੰਬਰ 2025 (ਵਿਸ਼ਵ ਵਾਰਤਾ): ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ (Punjab) ਅਤੇ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 2023 ਵਿਚ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ, ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਵਿੱਚ ਜਾਣ ਦੀ ਸਲਾਹ ਦਿੱਤੀ।

ਸੁਪਰੀਮ ਕੋਰਟ ਨੇ ਕਿਹਾ ਕਿ ਤੁਹਾਨੂੰ ਪਹਿਲਾਂ ਹਾਈ ਕੋਰਟ ਜਾਣਾ ਚਾਹੀਦਾ ਸੀ। ਅਦਾਲਤ ਨੇ ਹਾਈ ਕੋਰਟ ਨੂੰ ਛੇ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਸੁਣਵਾਈ ਪੂਰੀ ਕਰਨ ਦੇ ਨਿਰਦੇਸ਼ ਦਿੱਤੇ। ਦੱਸ ਦਈਏ ਕਿ ਇਹ ਪਟੀਸ਼ਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ 31 ਅਕਤੂਬਰ ਨੂੰ ਦਾਇਰ ਕੀਤੀ ਸੀ ਅਤੇ 8 ਨਵੰਬਰ ਨੂੰ ਜ਼ਰੂਰੀ ਕਾਰਵਾਈਆਂ ਤੋਂ ਬਾਅਦ, ਅੱਜ ਲਈ ਕੇਸ ਸੂਚੀਬੱਧ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਦਾ ਕਹਿਣਾ ਹੈ ਕਿ NSA ਲਗਾਉਣਾ ਉਸਦੀ ਨਿੱਜੀ ਆਜ਼ਾਦੀ ਦੀ ਉਲੰਘਣਾ ਹੈ ਅਤੇ ਉਸਦੀ ਨਜ਼ਰਬੰਦੀ ਖਤਮ ਕੀਤੀ ਜਾਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ‘ਚੋ ਹੀ 2024 ‘ਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਚੋਣਾਂ ਲੜੀਆਂ ਸਨ। ਉਨ੍ਹਾਂ ਕੋਲ ਕਿਸੇ ਵੀ ਪਾਰਟੀ ਦਾ ਸਮਰਥਨ ਨਹੀਂ ਸੀ।ਇਸ ਦੇ ਬਾਵਜੂਦ, ਉਹ 1.79 ਲੱਖ ਵੋਟਾਂ ਦੇ ਫਰਕ ਨਾਲ ਜਿੱਤੇ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjab : ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link