Punjab : ਅੰਮ੍ਰਿਤਸਰ ਵਿਖੇ ਲੱਗਣ ਵਾਲਾ ਕਿਸਾਨ ਮੇਲਾ ਰੱਦ
ਤਰਨ ਤਾਰਨ, 29 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਇੰਚਾਰਜ਼ ਡਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਜਿਹੜਾ ਕਿਸਾਨ ਮੇਲਾ ਮਿਤੀ 01 ਅਕਤੂਬਰ 2025 ਦਿਨ ਬੁੱਧਵਾਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਨਾਗ ਕਲਾਂ-ਜਹਾਂਗੀਰ, ਅੰਮ੍ਰਿਤਸਰ ਵਿਖੇ ਲਾਇਆ ਜਾਣਾ ਸੀ, ਹੁਣ ਇਹ ਕਿਸਾਨ ਮੇਲਾ ਰੱਦ ਕਰ ਦਿੱਤਾ ਗਿਆ ਹੈ ।
ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਣਕ, ਹੋਰ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ ਅਤੇ ਸਰਦੀਆਂ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾ ਕ੍ਰਿਸ਼ੀ ਵਿਗਿਆਨ ਕੇਂਦਰ, ਅੰਮ੍ਰਿਤਸਰ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਅਤੇ ਬੀਜ ਫਾਰਮ, ਉਸਮਾਂ ਤੋਂ ਆਮ ਵਾਂਗ ਮਿਲਣਗੇ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab : ਅੰਮ੍ਰਿਤਸਰ ਵਿਖੇ ਲੱਗਣ ਵਾਲਾ ਕਿਸਾਨ ਮੇਲਾ ਰੱਦ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










