Punjab : ਕੇਂਦਰ ਵੱਲੋਂ ਪੰਜਾਬ ਲਈ ਵਿਸ਼ੇਸ਼ ਗ੍ਰਾਂਟ ਜਾਰੀ
– ਵਿਕਾਸ ਕਾਰਜਾਂ ਨੂੰ ਮਿਲੇਗਾ ਹੁਲਾਰਾ
ਚੰਡੀਗੜ੍ਹ, 20 ਅਗਸਤ 2025 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਅੱਗੇ ਕਈ ਵਾਰ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦਾ ਮੁੱਦਾ ਉਠਾਇਆ ਗਿਆ। ਜਿਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਪੰਜਾਬ ‘ਤੇ ਮਿਹਰਬਾਨ ਹੋਈ ਹੈ। ਕੇਂਦਰ ਸਰਕਾਰ ਵੱਲੋਂ ਕੈਪੀਟਲ ਖ਼ਰਚੇ (Capital Expenditure) ਹੇਠ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਨਾਲ ਹੁਣ ਪੰਜਾਬ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਇਸ ਸਮੇਂ ਪੰਜਾਬ ਵਿੱਚ ਕਈ ਵਿਕਾਸ ਕਾਰਜ ਜਾਰੀ ਹਨ।
ਮਿਲੀ ਜਾਣਕਾਰੀ ਅਨੁਸਾਰ ਕੇਂਦਰ ਨੇ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਹੈ। ਇਹ ਰਕਮ ਪੂੰਜੀਗਤ ਖਰਚੇ ਤਹਿਤ ਜਾਰੀ ਕੀਤੀ ਗਈ ਹੈ ਤਾਂ ਜੋ ਸਰਕਾਰ ਇਮਾਰਤਾਂ ਦੀ ਉਸਾਰੀ, ਮਸ਼ੀਨਰੀ ਦੀ ਖਰੀਦ ਸਮੇਤ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾ ਸਕੇ। ਇਹ ਗ੍ਰਾਂਟ ਵਿੱਤ ਵਰ੍ਹਾ 2025-26 ਲਈ ਜਾਰੀ ਕੀਤੀ ਗਈ ਹੈ। ਹਾਲਾਂਕਿ ਇਸ ਵਾਰ ਦੀ ਰਕਮ ਪਿਛਲੇ ਸਾਲ ਦੀ ਤੁਲਨਾ ਵਿੱਚ ਘੱਟ ਹੈ, ਪਿਛਲੇ ਸਾਲ ਪੰਜਾਬ ਨੂੰ 2269 ਕਰੋੜ ਰੁਪਏ ਦੀ ਗ੍ਰਾਂਟ ਮਿਲੀ ਸੀ।
The post Punjab : ਕੇਂਦਰ ਵੱਲੋਂ ਪੰਜਾਬ ਲਈ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










