Punjab : ਗੰਭੀਰ ਬਿਮਾਰੀ ਨਾਲ ਜੂਝ ਰਹੇ 8 ਸਾਲਾਂ ਅਭੀਜੋਤ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ
ਚੰਡੀਗੜ੍ਹ, 5 ਸਿਤੰਬਰ 2025 (ਵਿਸ਼ਵ ਵਾਰਤਾ) : ਅੰਮ੍ਰਿਤਸਰ (Punjab) ਦੇ ਪਿੰਡ ਤਲਵੰਡੀ ਦੇ 8 ਸਾਲਾਂ ਬੱਚੇ ਅਭੀਜੋਤ ਸਿੰਘ ਇਸ ਸਮੇਂ ਗੁਰਦੇ ਦੀ ਗੰਭੀਰ ਬਿਮਾਰੀ ਨਾਲ ਜੂਝ ਰਿਹਾ ਹੈ। ਪਰਿਵਾਰ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅਭੀਜੋਤ ਸਿੰਘ ਲਈ ਵੱਡਾ ਐਲਾਨ ਕੀਤਾ ਗਿਆ ਹੈ ਸਰਕਾਰ ਵੱਲੋਂ ਬੱਚੇ ਦੇ ਇਲਾਜ ਲਈ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ
ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ “ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਤਲਵੰਡੀ ਦੇ ਵਸਨੀਕ 8 ਸਾਲਾਂ ਬੱਚੇ ਅਭੀਜੋਤ ਸਿੰਘ ਜੋ ਕਿ ਗੁਰਦੇ ਦੀ ਬਿਮਾਰੀ ਤੋਂ ਪੀੜਤ ਹੈ, ਅੱਜ ਉਸ ਦੇ ਪਰਿਵਾਰ ਦੀ ਇੱਕ ਵੀਡੀਓ ਸਾਹਮਣੇ ਆਈ। ਸਰਕਾਰ ਵੱਲੋਂ ਬੱਚੇ ਦੇ ਇਲਾਜ ਲਈ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਅਸੀਂ ਸੂਬੇ ਦੇ ਕਿਸੇ ਵਿਅਕਤੀ ਨੂੰ ਇਲਾਜ ਅਤੇ ਦਵਾਈ ਪੱਖੋਂ ਵਾਂਝਾ ਨਹੀਂ ਰਹਿਣ ਦੇਵਾਂਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab : ਗੰਭੀਰ ਬਿਮਾਰੀ ਨਾਲ ਜੂਝ ਰਹੇ 8 ਸਾਲਾਂ ਅਭੀਜੋਤ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










