Punjab ਦੇ ਇਸ ਜ਼ਿਲ੍ਹੇ ‘ਚ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ
– 7 ਨਵੰਬਰ ਤੱਕ ਇਨ੍ਹਾਂ ਚੀਜ਼ਾਂ ‘ਤੇ ਰਹੇਗੀ ਪਾਬੰਦੀ
ਚੰਡੀਗੜ੍ਹ, 12 ਸਤੰਬਰ, 2025 (ਵਿਸ਼ਵ ਵਾਰਤਾ)- ਹੁਸ਼ਿਆਰਪੁਰ (Punjab) ‘ਚ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਆਸ਼ਿਕਾ ਜੈਨ ਵੱਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹੇ ਅੰਦਰ ਪ੍ਰੈਗਾਬਾਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲੇਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜ਼ਿਲੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫ਼ੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ
ਇਸ ਦੇ ਨਾਲ ਹੀ ਹਥਿਆਰ ਜਾਂ ਹਿੰਸਕ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ।ਇਹ ਸਾਰੇ ਹੁਕਮ 7 ਨਵੰਬਰ 2025 ਤੱਕ ਲਾਗੂ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab ਦੇ ਇਸ ਜ਼ਿਲ੍ਹੇ ‘ਚ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










