Punjab ਦੇ ਸਾਬਕਾ ਡੀਆਈਜੀ ਮਾਮਲੇ ‘ਚ ਨਵਾਂ ਮੋੜ, ਪੜ੍ਹੋ ਵੇਰਵਾ
– ਪੰਜਾਬ ਵਿਜੀਲੈਂਸ ਕਰੇਗੀ ਪੁੱਛਗਿੱਛ: ਮੋਹਾਲੀ ਅਦਾਲਤ ਨੇ ਇਜਾਜ਼ਤ ਦਿੱਤੀ
– ਆਮਦਨ ਤੋਂ ਵੱਧ ਜਾਇਦਾਦ ਬਾਰੇ ਜੇਲ੍ਹ ਵਿੱਚ ਸਵਾਲ ਪੁੱਛੇ ਜਾਣਗੇ
ਮੋਹਾਲੀ, 1 ਨਵੰਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਵਿਜੀਲੈਂਸ ਬਿਊਰੋ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਤੋਂ ਜੇਲ੍ਹ ਵਿੱਚ ਪੁੱਛਗਿੱਛ ਕਰੇਗੀ। ਸ਼ੁੱਕਰਵਾਰ ਨੂੰ ਮੋਹਾਲੀ ਅਦਾਲਤ ਨੇ ਵਿਜੀਲੈਂਸ ਨੂੰ ਦੋ ਦਿਨਾਂ ਦੀ ਇਜਾਜ਼ਤ ਦਿੱਤੀ ਹੈ। ਵਿਜੀਲੈਂਸ ਬਿਊਰੋ ਵੱਲੋਂ ਇਸ ਸੰਬੰਧੀ ਪਟੀਸ਼ਨ ਦਾਇਰ ਕੀਤੀ ਸੀ। ਦੱਸ ਦਈਏ ਕਿ ਭੁੱਲਰ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਲਗਾਇਆ ਗਿਆ ਹੈ।
ਦੱਸ ਦਈਏ ਕਿ ਜਿਸ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਹੀ ਪੰਜਾਬ ਵਿਜੀਲੈਂਸ ਦੀ ਇੱਕ ਟੀਮ ਸਾਬਕਾ ਡੀਆਈਜੀ ਹਰਚਰਨ ਸਿੰਘ ਤੋਂ ਪੁੱਛਗਿੱਛ ਕਰਨ ਲਈ ਬੁੜੈਲ ਜੇਲ੍ਹ ਪਹੁੰਚੀ ਸੀ ਅਤੇ ਹਰਚਰਨ ਸਿੰਘ ਭੁੱਲਰ ਤੋਂ ਲਗਭਗ ਦੋ ਘੰਟੇ ਅੰਦਰ ਪੁੱਛਗਿੱਛ ਕੀਤੀ ਗਈ। ਉਨ੍ਹਾਂ ਨੇ ਕਿਸੇ ਵੀ ਸਵਾਲ ਦਾ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਸਾਬਕਾ ਡੀਆਈਜੀ ਭੁੱਲਰ ਨੇ ਆਪਣੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ। ਜਿਸ ਤੋਂ ਬਾਅਦ ਅੱਜ ਸ਼ਨੀਵਾਰ (1 ਨਵੰਬਰ ਨੂੰ) ਮੁੜ ਵਿਜੀਲੈਂਸ ਟੀਮ ਬੁੜੈਲ ਜੇਲ੍ਹ ਜਾਵੇਗੀ ਅਤੇ ਹਰਚਰਨ ਭੁੱਲਰ ਤੋਂ ਪੁੱਛਗਿੱਛ ਕਰੇਗੀ।
ਉੱਥੇ ਹੀ ਸ਼ੁੱਕਰਵਾਰ ਨੂੰ, ਸਾਬਕਾ ਡੀਆਈਜੀ ਵੀਡੀਓ ਕਾਨਫਰੰਸਿੰਗ ਰਾਹੀਂ ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਨੂੰ 14 ਨਵੰਬਰ ਨੂੰ ਦੁਬਾਰਾ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ, ਵਿਚੋਲੇ ਕ੍ਰਿਸ਼ਨੂ ਨੂੰ ਸੀਬੀਆਈ ਵੱਲੋਂ ਪਹਿਲਾਂ ਹੀ ਰਿਮਾਂਡ ‘ਤੇ ਲੈ ਲਿਆ ਗਿਆ ਹੈ।
ਸਾਬਕਾ ਡੀਆਈਜੀ (Punjab) ਦੇ ਵਕੀਲ, ਐਚਐਸ ਧਨੋਆ, ਕਹਿੰਦੇ ਹਨ ਕਿ ਭੁੱਲਰ ਦੀ ਜਾਇਦਾਦ ਉਨ੍ਹਾਂ ਦੀ ਨੌਕਰੀ ਤੋਂ ਪਹਿਲਾਂ ਦੀ ਹੈ। ਸੀਬੀਆਈ ਨੇ ਉਨ੍ਹਾਂ ਦਾ ਰਿਮਾਂਡ ਨਹੀਂ ਮੰਗਿਆ ਹੈ। ਨਿਆਂਇਕ ਹਿਰਾਸਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਧਨੋਆ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਉਨ੍ਹਾਂ ਬਾਰੇ ਪੇਸ਼ ਕੀਤੇ ਜਾ ਰਹੇ ਤੱਥਾਂ ਨੂੰ ਕੰਟਰੋਲ ਕਰੇ। ਭੁੱਲਰ ਦੀ ਸਾਰੀ ਜਾਇਦਾਦ ਜੱਦੀ ਹੈ, ਜੋ ਉਨ੍ਹਾਂ ਦੇ ਸੇਵਾ ਵਿੱਚ ਆਉਣ ਤੋਂ ਪਹਿਲਾਂ ਪ੍ਰਾਪਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਸਮਾਂ ਆਵੇਗਾ, ਉਹ ਸਾਰੇ ਤੱਥ ਅਦਾਲਤ ਵਿੱਚ ਪੇਸ਼ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab ਦੇ ਸਾਬਕਾ ਡੀਆਈਜੀ ਮਾਮਲੇ ‘ਚ ਨਵਾਂ ਮੋੜ, ਪੜ੍ਹੋ ਵੇਰਵਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










