Punjab : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ; ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 19 ਨਵੰਬਰ 2025 (ਵਿਸ਼ਵ ਵਾਰਤਾ): ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Punjab) ਦੀ ਜ਼ਮਾਨਤ ਅਰਜੀ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ ਅਤੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਜਮਾਨਤ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਕਾਫੀ ਦੇਰ ਤੱਕ ਸੁਣਵਾਈ ਚੱਲੀ ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਕੱਲ੍ਹ 20 ਨਵੰਬਰ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਮਜੀਠੀਆ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਹੋਈ ਅਤੇ 6 ਜੁਲਾਈ ਨੂੰ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ। ਇਸ ਮਗਰੋਂ ਮਜੀਠੀਆ ਲਗਾਤਾਰ ਜ਼ਮਾਨਤ ਲਈ ਅਰਜ਼ੀ ਲਈ ਅਦਾਲਤ ਵਿਖੇ ਗੁਹਾਰ ਲਗਾਉਂਦੇ ਆ ਰਹੇ ਹਨ। ਹੁਣ ਭਲਕੇ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਫੈਸਲਾ ਸੁਣਾਇਆ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ; ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ, ਪੜ੍ਹੋ ਪੂਰੀ ਖ਼ਬਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










