Punjab : ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੂੰ ਡੂੰਘਾ ਸਦਮਾ

Punjab : ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੂੰ ਡੂੰਘਾ ਸਦਮਾ


Punjab : ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੂੰ ਡੂੰਘਾ ਸਦਮਾ; ਸਹੁਰੇ ਦਾ ਦਿਹਾਂਤ

ਚੰਡੀਗੜ੍ਹ, 28 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਭਾਜਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਸਹੁਰੇ ਪ੍ਰੀਤਮ ਦਾਸ ਦਾ ਦੇਹਾਂਤ ਹੋ ਗਿਆ ਹੈ। ਪਰਿਵਾਰਿਕ ਮੈਂਬਰ ਅਨੁਸਾਰ ਪ੍ਰੀਤਮ ਦਾਸ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਸ ਦੌਰਾਨ ਅੱਜ ਐਤਵਾਰ ਨੂੰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਪ੍ਰੀਤਮ ਦਾਸ ਦੀ ਸ਼ਵ ਯਾਤਰਾ ਅੱਜ ਦੁਪਹਿਰ ਕਰੀਬ 3:30 ਵਜੇ (ਏਕਤਾ ਵਿਹਾਰ, 120 ਫੁੱਟੀ ਰੋਡ) ਤੋਂ ਕੱਢੀ ਗਈ।ਉਨ੍ਹਾਂ ਦਾ ਅੰਤਿਮ ਸਸਕਾਰ ਬਸਤੀ ਗੁਜਾਨ ਸ਼ਮਸ਼ਾਨਘਾਟ ਵਿਖੇ ਸ਼ਾਮ 4 ਵਜੇ ਕੀਤਾ ਗਿਆ।ਸਾਬਕਾ ਸੰਸਦ ਮੈਂਬਰ ਦੇ ਸਹੁਰੇ ਦੀ ਮੌਤ ਦੀ ਖ਼ਬਰ ਤੋਂ ਬਾਅਦ, ਜਲੰਧਰ ਤੋਂ ਕਈ ਧਾਰਮਿਕ ਸੰਗਠਨਾਂ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪੁੱਜੇ। ਉਨ੍ਹਾਂ ਨੇ ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ, ਸਾਬਕਾ ਕੌਂਸਲਰ ਸੁਨੀਤਾ ਰਿੰਕੂ ਨਾਲ ਦੁੱਖ ਸਾਂਝਾ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjab : ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੂੰ ਡੂੰਘਾ ਸਦਮਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link