Punjab : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, CBI ਨੇ ਕੀਤੀ ਵੱਡੀ ਕਾਰਵਾਈ
ਚੰਡੀਗੜ੍ਹ, 29 ਅਕਤੂਬਰ 2025 (ਵਿਸ਼ਵ ਵਾਰਤਾ) – ਸੀਬੀਆਈ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਬੁੱਧਵਾਰ ਨੂੰ ਚੰਡੀਗੜ੍ਹ ਸੀਬੀਆਈ ਇੰਸਪੈਕਟਰ ਸੋਨਲ ਮਿਸ਼ਰਾ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ। ਇਸਦੀ ਜਾਂਚ ਚੰਡੀਗੜ੍ਹ ਸੀਬੀਆਈ ਅਧਿਕਾਰੀ ਕੁਲਦੀਪ ਸਿੰਘ ਨੂੰ ਸੌਂਪੀ ਗਈ ਹੈ।
ਦੱਸ ਦਈਏ ਕਿ ਸਾਬਕਾ ਡੀਆਈਜੀ ਨੂੰ 16 ਅਕਤੂਬਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਵਿਚੋਲੇ ਕ੍ਰਿਸ਼ਨੂ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ। ਹਰਚਰਨ ਸਿੰਘ ਭੁੱਲਰ ਨਾਲ ਫੜ੍ਹੇ ਗਏ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਅੱਜ ਸੀ. ਬੀ. ਆਈ. ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਕ੍ਰਿਸ਼ਨੂ ਦੇ ਰਿਮਾਂਡ ਨੂੰ ਲੈ ਕੇ ਅਦਾਲਤ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਸੀ. ਬੀ. ਆਈ. ਨੂੰ ਕ੍ਰਿਸ਼ਨੂ ਸ਼ਾਰਦਾ ਦਾ 9 ਦਿਨਾਂ ਦਾ ਰਿਮਾਂਡ ਦੇ ਦਿੱਤਾ। ਰਿਮਾਂਡ ਦੌਰਾਨ ਸੀ. ਬੀ. ਆਈ. ਵਲੋਂ ਵਿਚੋਲੇ ਕ੍ਰਿਸ਼ਨੂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, CBI ਨੇ ਕੀਤੀ ਵੱਡੀ ਕਾਰਵਾਈ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








