Punjab: ਸਤੰਬਰ ਮਹੀਨਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹੈ ਭਾਰੀ, ਪੜ੍ਹੋ ਕਿਉਂ ?

Punjab: ਸਤੰਬਰ ਮਹੀਨਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹੈ ਭਾਰੀ, ਪੜ੍ਹੋ ਕਿਉਂ ?


Punjab: ਸਤੰਬਰ ਮਹੀਨਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹੈ ਭਾਰੀ, ਪੜ੍ਹੋ ਕਿਉਂ ?

ਚੰਡੀਗੜ੍ਹ, 6 ਸਤੰਬਰ 2025 – ਸਿਹਤ ਵਿਗੜਣ ਤੋਂ ਬਾਅਦ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਹਨ। ਫਿਲਹਾਲ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ (5 ਸਤੰਬਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਥਕਾਵਟ, ਧੜਕਣ ਵਧਣ ਅਤੇ ਸਿਹਤ ਸੰਬੰਧੀ ਹੋਰ ਦਿੱਕਤਾਂ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ ਸੀ। ਹੁਣ ਉਨ੍ਹਾਂ ਦੀ ਹਾਲਤ ਸਥਿਰ ਹੋ ਰਹੀ ਹੈ। ਉਹ ਇਸ ਸਮੇਂ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ। ਮੈਡੀਕਲ ਟੀਮ ਉਨ੍ਹਾਂ ਦੀ ਹਾਲਤ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਫੋਰਟਿਸ ਹਸਪਤਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਪਰ ਇੱਥੇ ਇਹ ਗੱਲ ਦੱਸ ਦਈਏ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਸਤੰਬਰ ਮਹੀਨੇ ‘ਚ ਹੀ ਬਿਮਾਰ ਹੋਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੀਬ ਸਾਲ ਪਹਿਲਾਂ (ਪਿਛਲੇ ਸਾਲ 2024 ‘ਚ) ਵੀ ਸਿਹਤ ਵਿਗੜਨ ਮਗਰੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਉਹ ਪਿਛਲੇ ਵਰ੍ਹੇ 25 ਸਤੰਬਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਹੋਏ ਸਨ ਅਤੇ ਇਲਾਜ ਮਗਰੋਂ ਉਨ੍ਹਾਂ ਨੂੰ 28 ਸਤੰਬਰ ਨੂੰ ਹਸਪਤਾਲ ‘ਚੋਂ ਛੁੱਟੀ ਮਿਲੀ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਫੇਰ ਵਿਗੜੀ ਹੈ ਇਸ ਵਾਰ ਵੀ ਮਹੀਨਾ ਸਤੰਬਰ ਹੀ ਹੈ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਹੜ੍ਹਾਂ ਦੇ ਸੰਬੰਧ ਵਿੱਚ ਸੂਬੇ (Punjab) ਭਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਪਿਛਲੇ 2 ਦਿਨਾਂ ਤੋਂ ਠੀਕ ਨਹੀਂ ਚੱਲ ਰਹੀ। ਬੁੱਧਵਾਰ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਵੀਰਵਾਰ ਨੂੰ ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੁਰਦਾਸਪੁਰ ਜਾਣਾ ਸੀ, ਪਰ ਉਹ ਨਹੀਂ ਗਏ। ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਆਏ ਸਨ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ, ਉਹ ਡਰਿੱਪ ‘ਤੇ ਹਨ। ਇਸ ਤੋਂ ਬਾਅਦ ਮਾਨ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ। ਜਿਸ ਤੋਂ ਬਾਅਦ ਸਿਹਤ ਹੋਰ ਜ਼ਿਆਦਾ ਵਿਗੜਨ ‘ਤੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

Punjab
Punjab

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

 

The post Punjab: ਸਤੰਬਰ ਮਹੀਨਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਹੈ ਭਾਰੀ, ਪੜ੍ਹੋ ਕਿਉਂ ? appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link