Punjab : ਸੰਗੀਤ ਸਮਰਾਟ ਚਰਨਜੀਤ ਅਹੂਜਾ ਦਾ ਅੰਤਿਮ ਸਸਕਾਰ ਅੱਜ

Punjab : ਸੰਗੀਤ ਸਮਰਾਟ ਚਰਨਜੀਤ ਅਹੂਜਾ ਦਾ ਅੰਤਿਮ ਸਸਕਾਰ ਅੱਜ


Punjab : ਸੰਗੀਤ ਸਮਰਾਟ ਚਰਨਜੀਤ ਅਹੂਜਾ ਦਾ ਅੰਤਿਮ ਸਸਕਾਰ ਅੱਜ

ਚੰਡੀਗੜ੍ਹ, 22 ਸਤੰਬਰ 2025 (ਵਿਸ਼ਵ ਵਾਰਤਾ) : ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਅਹੂਜਾ (74) ਦਾ ਅੱਜ ਮੋਹਾਲੀ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਚਰਨਜੀਤ ਅਹੂਜਾ ਦਾ ਅੰਤਿਮ ਸਸਕਾਰ ਅੱਜ ਬਲੌਂਗੀ ਸ਼ਮਸ਼ਾਨਘਾਟ ਵਿੱਚ ਦੁਪਹਿਰ 1 ਵਜੇ ਕੀਤਾ ਜਾਵੇਗਾ। ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬ ਦੇ ਨਾਮੀ ਗਾਇਕ ਦਿਲਜੀਤ ਦੋਸਾਂਝ, ਗਾਇਕ ਮਾਸਟਰ ਸਲੀਮ, ਅਦਾਕਾਰਾ ਨਿਰਮਲ ਰਿਸ਼ੀ ਅਤੇ ਹੋਰ ਕਲਾਕਾਰਾਂ ਨੇ ਦੁੱਖ ਪ੍ਰਗਟ ਕੀਤਾ ਹੈ।

ਚਰਨਜੀਤ ਆਹੂਜਾ ਨੂੰ ਪੰਜਾਬੀ ਸੰਗੀਤ ਸਮਰਾਟ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਦੀਆਂ ਧੁਨਾਂ ਨੇ ਪੰਜਾਬੀ ਸੰਗੀਤ ਉਦਯੋਗ ਨੂੰ ਇੱਕ ਨਵੀਂ ਪਛਾਣ ਦਿੱਤੀ। ਗਾਇਕ ਸੁਰਜੀਤ ਬਿੰਦਰਾਖੀਆ, ਕੁਲਦੀਪ ਮਾਣਕ, ਗੁਰਦਾਸ ਮਾਨ, ਚਮਕੀਲਾ ਅਤੇ ਗੁਰਕਿਰਪਾਲ ਸੂਰਾਪੁਰੀ ਸਮੇਤ ਕਈ ਲੋਕ ਗਾਇਕਾਂ ਨੇ ਆਹੂਜਾ ਦੀਆਂ ਧੁਨਾਂ ਰਾਹੀਂ ਪ੍ਰਸਿੱਧੀ ਪ੍ਰਾਪਤ ਕੀਤੀ। ਮੁੱਖ ਮੰਤਰੀ ਸੀ ਐਮ ਨੇ ਅਹੂਜਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਟਵੀਟ ਕੀਤਾ ਕਿ “ਸੰਗੀਤ ਸਮਰਾਟ ਉਸਤਾਦ ਚਰਨਜੀਤ ਅਹੂਜਾ ਸਾਬ੍ਹ ਦਾ ਚਲੇ ਜਾਣਾ ਸੰਗੀਤ ਇੰਡਸਟਰੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਅਹੂਜਾ ਸਾਬ੍ਹ ਵੱਲੋਂ ਬਣਾਈਆਂ ਧੁਨਾਂ ਹਮੇਸ਼ਾ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕਰਦੀਆਂ ਰਹਿਣਗੀਆਂ। ਸਚਿਨ ਅਹੂਜਾ ਸਮੇਤ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਰੂਹ ਨੂੰ ਚਰਨਾਂ ‘ਚ ਥਾਂ ਦੇਣ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjab : ਸੰਗੀਤ ਸਮਰਾਟ ਚਰਨਜੀਤ ਅਹੂਜਾ ਦਾ ਅੰਤਿਮ ਸਸਕਾਰ ਅੱਜ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link