Punjab : 5 ਮੈਂਬਰੀ ਭਰਤੀ ਕਮੇਟੀ ਦਾ ਇਜਲਾਸ ਅੱਜ

Punjab : 5 ਮੈਂਬਰੀ ਭਰਤੀ ਕਮੇਟੀ ਦਾ ਇਜਲਾਸ ਅੱਜ


Punjab : 5 ਮੈਂਬਰੀ ਭਰਤੀ ਕਮੇਟੀ ਦਾ ਇਜਲਾਸ ਅੱਜ

– ਅਕਾਲੀ ਦਲ (ਬਾਗ਼ੀ ਧੜੇ) ਦਾ ਚੁਣਿਆ ਜਾਵੇਗਾ ਪ੍ਰਧਾਨ

– ਹੋਰਨਾਂ ਅਹੁਦੇਦਾਰਾਂ ਦੇ ਨਾਵਾਂ ’ਤੇ ਵੀ ਲੱਗ ਸਕਦੀ ਹੈ ਮੋਹਰ

ਅੰਮ੍ਰਿਤਸਰ, 11 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਦੀ ਰਾਜਨੀਤੀ ‘ਚ ਅੱਜ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ 5 ਮੈਂਬਰੀ ਭਰਤੀ ਕਮੇਟੀ ਵੱਲੋਂ ਅੱਜ ਇਜਲਾਸ ਸੱਦਿਆ ਗਿਆ ਹੈ। ਅੰਮ੍ਰਿਤਸਰ ਦੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸਵੇਰੇ 11 ਵਜੇ ਹੋਣ ਵਾਲੇ ਇਸ ਇਲਜਾਸ ’ਚ ਪ੍ਰਧਾਨਗੀ ਦੇ ਨਾਲ-ਨਾਲ ਹੋਰਨਾਂ ਅਹੁਦੇਦਾਰਾਂ ਦੇ ਨਾਵਾਂ ’ਤੇ ਵੀ ਫ਼ੈਸਲਾ ਲਿਆ ਜਾਵੇਗਾ। ਸੂਤਰਾਂ ਅਨੁਸਾਰ ਇਸ ਦੀ ਪ੍ਰਧਾਨਗੀ ਲਈ ਸਭ ਤੋਂ ਅੱਗੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਹੈ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਉਤੇ ਸਹਿਮਤੀ ਵੀ ਬਣ ਗਈ ਹੈ

ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਦਾ ਕਹਿਣਾ ਹੈ ਕਿ ਪ੍ਰਧਾਨ ਅਤੇ ਅਹੁਦੇਦਾਰਾਂ ਦੇ ਨਾਵਾਂ ਬਾਰੇ ਅੰਤਿਮ ਫੈਸਲਾ ਡੈਲੀਗੇਟਾਂ ਵੱਲੋਂ ਹੀ ਲਿਆ ਜਾਵੇਗਾ।

ਇਹ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ’ਚ ਕਰਨ ਦੀ ਮੰਗ ਕੀਤੀ ਸੀ, ਪਰ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਨੇ ਇਸਨੂੰ ਮਨਜ਼ੂਰੀ ਨਹੀਂ ਦਿੱਤੀ। ਸ਼੍ਰੋਮਣੀ ਕਮੇਟੀ ਨੇ ਭਾਈ ਗੁਰਦਾਸ ਹਾਲ ਦੀ ਪੇਸ਼ਕਸ਼ ਕੀਤੀ, ਪਰ ਇੱਕ ਸ਼ਰਤ ਰੱਖੀ ਕਿ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਕੀਤਾ ਜਾਵੇਗਾ। ਜਿਸ ਤੋਂ ਬਾਅਦ ਹੁਣ ਇਹ ਇਜਲਾਸ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਵੇਗਾ।

ਦੱਸ ਦਈਏ ਕਿ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਨੂੰ ਅਪਣਾਏਗੀ ਅਤੇ ਚੋਣ ਕਮਿਸ਼ਨ ਦੇ ਸਾਹਮਣੇ ਆਪਣੇ ਆਪ ਨੂੰ ਅਸਲੀ ਅਕਾਲੀ ਦਲ ਵਜੋਂ ਪੇਸ਼ ਕਰੇਗੀ, ਜਿਸ ਨਾਲ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਨੂੰ ਸਿੱਧੀ ਚੁਣੌਤੀ ਮਿਲੇਗੀ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਰਾਜਨੀਤਿਕ ਭਵਿੱਖ ’ਤੇ ਵੀ ਵੱਡਾ ਪ੍ਰਭਾਵ ਪੈ ਸਕਦਾ ਹੈ।

The post Punjab : 5 ਮੈਂਬਰੀ ਭਰਤੀ ਕਮੇਟੀ ਦਾ ਇਜਲਾਸ ਅੱਜ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link