Punjab News: ਅਕਾਲੀ ਦਲ ਵੱਲੋਂ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ

Punjab News: ਅਕਾਲੀ ਦਲ ਵੱਲੋਂ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ


ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵੀ ਲੜੇਗਾ ਅਕਾਲੀ ਦਲ; ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਲਿਆ ਫ਼ੈਸਲਾ: ਚੀਮਾ
ਟ੍ਰਿਬਿਊਨ ਨਿਊੁਜ਼ ਸਰਵਿਸ
ਚੰਡੀਗੜ੍ਹ, 27 ਫਰਵਰੀ
Punjab News: ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਇਲਾਵਾ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਵੀਰਵਾਰ ਨੂੰ ਇਥੇ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਹੋਈ ਮੀਟਿੰਗ ਵਿਚ ਲਿਆ ਗਿਆ।
ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਪਾਰਟੀ ਦੀ ਨਵੀਂ ਭਰਤੀ ਨੂੰ ਲੈ ਕੇ ਸਮੀਖਿਆ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਪੂਰੀ ਤਿਆਰੀ ਕਰਨ ਨਾਲ ਲੜਨ ਦਾ ਫ਼ੈਸਲਾ ਕੀਤਾ ਗਿਆ ਹੈ।
ਗ਼ੌਰਤਲਬ ਹੈ ਕਿ ਹਾਲੇ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦੀ ਤਰੀਕ ਨਹੀਂ ਐਲਾਨੀ ਹੈ, ਪਰ ਅਕਾਲੀ ਦਲ ਨੇ ਆਪਣੀ ਸਥਾਨਕ ਲੀਡਰਸ਼ਿਪ ਨੂੰ ਰਣਨੀਤੀ ਤਿਆਰ ਕਰਨ ਲਈ ਆਖ ਦਿੱਤਾ ਹੈ।
ਡਾ. ਚੀਮਾ ਨੇ ਕਿਹਾ ਕਿ ਜ਼ਿਮਨੀ ਚੋਣ ਲਈ ਪਾਰਟੀ ਬਕਾਇਦਾ ਆਗੂਆਂ ਦੀ ਡਿਊਟੀ ਲਗਾਏਗੀ। ਉਨ੍ਹਾਂ ਦੱਸਿਆ ਕਿ ਮਈ ਮਹੀਨੇ ਵਿੱਚ ਹੋਣ ਵਾਲੀਆਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵੀ ਪਾਰਟੀ ਮਜ਼ਬੂਤੀ ਨਾਲ ਲੜੇਗੀ।

The post Punjab News: ਅਕਾਲੀ ਦਲ ਵੱਲੋਂ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ appeared first on Punjabi Tribune.



Source link