Punjab News : ਪੰਜਾਬ ਸਰਕਾਰ ਨੇ ਸੋਮਵਾਰ ਨੂੰ 14 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਹ ਉਸ ਸਮੇਂ ਚਰਚਾ ਵਿੱਚ ਆਏ ਸਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮਜੀਠਾ ਥਾਣੇ ਵਿੱਚ ਦਾਖ਼ਲ ਹੋ ਕੇ ਇੱਕ ਮੁਲਜ਼ਮ ਨੂੰ ਛੁਡਵਾ ਲੈ ਗਏ ਸਨ।
ਸੁਹੇਲ ਕਾਸਿਮ ਮੀਰ ਨੂੰ ਫਿਲਹਾਲ ਕੋਈ ਨਵੀਂ ਤਾਇਨਾਤੀ ਨਹੀਂ ਦਿੱਤੀ ਗਈ। ਉਨ੍ਹਾਂ ਦੀ ਥਾਂ ਐਸਪੀ ਕੰਵਲਜੀਤ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਦਾ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਫਰੀਦਕੋਟ ਦੀ ਐਸਐਸਪੀ ਪ੍ਰਗਿਆ ਜੈਨ ਨੂੰ ਵੀ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਵੀ ਹਾਲੇ ਤੱਕ ਕੋਈ ਨਵੀਂ ਜ਼ਿੰਮੇਵਾਰੀ ਨਹੀਂ ਦਿੱਤੀ ਗਈ।
ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ
ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਡੀਆਈਜੀ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ (ਸੀਪੀ) ਨਿਯੁਕਤ ਕੀਤਾ ਗਿਆ ਹੈ।
ਹੋਰ ਅਧਿਕਾਰੀਆਂ ਦੇ ਤਬਾਦਲੇ
🔹ਅਨੀਤਾ ਪੁੰਜ ਨੂੰ ਐਮਆਰਐਸ ਪੀਪੀਏ ਫਿਲੌਰ ਦੇ ਸਪੈਸ਼ਲ ਡੀਜੀਪੀ-ਕਮ-ਡਾਇਰੈਕਟਰ ਦੇ ਅਹੁਦੇ ਤੋਂ ਬਦਲ ਕੇ ਸਪੈਸ਼ਲ ਡੀਜੀਪੀ, ਐਚਆਰਡੀ ਅਤੇ ਵੈਲਫੇਅਰ ਨਿਯੁਕਤ ਕੀਤਾ ਗਿਆ ਹੈ।
🔹 ਪ੍ਰਦੀਪ ਕੁਮਾਰ ਯਾਦਵ ਨੂੰ ਆਈਜੀਪੀ ਟੈਕਨੀਕਲ ਸਰਵਿਸਿਜ਼, ਚੰਡੀਗੜ੍ਹ ਵਜੋਂ ਨਿਯੁਕਤ ਕੀਤਾ ਗਿਆ ਹੈ।
🔹 ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਬਦਲ ਕੇ ਡਾਇਰੈਕਟਰ, ਐਮਆਰਐਸ ਪੀਪੀਏ ਫਿਲੌਰ ਲਗਾਇਆ ਗਿਆ ਹੈ।
🔹 ਡੀਆਈਜੀ ਲੁਧਿਆਣਾ ਰੇਂਜ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ (ਸੀਪੀ) ਨਿਯੁਕਤ ਕੀਤਾ ਗਿਆ ਹੈ।
🔹 ਵਿਵੇਕ ਸ਼ੀਲ ਸੋਨੀ ਨੂੰ 75ਵੀਂ ਬਟਾਲੀਅਨ ਪੀਏਪੀ ਜਲੰਧਰ ਦੇ ਕਮਾਂਡੈਂਟ ਤੋਂ ਬਦਲ ਕੇ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
🔹 ਸੁਰਿੰਦਰਜੀਤ ਸਿੰਘ ਮੰਡ ਨੂੰ ਤਰੱਕੀ ਦੇ ਕੇ ਡੀਆਈਜੀ ਜੇਲ੍ਹਾਂ ਨਿਯੁਕਤ ਕੀਤਾ ਗਿਆ ਹੈ।
🔹 ਕਵਲਦੀਪ ਸਿੰਘ ਨੂੰ ਤਰੱਕੀ ਦੇ ਕੇ ਡੀਆਈਜੀ ਕਾਨੂੰਨ ਅਤੇ ਵਿਵਸਥਾ ਬਣਾਇਆ ਗਿਆ ਹੈ।
🔹 ਸੰਦੀਪ ਕੁਮਾਰ ਸ਼ਰਮਾ ਨੂੰ ਤਰੱਕੀ ਦੇ ਕੇ ਡੀਆਈਜੀ ਪੀਏਪੀ-II, ਜਲੰਧਰ ਨਿਯੁਕਤ ਕੀਤਾ ਗਿਆ ਹੈ।
🔹 ਸੰਦੀਪ ਗੋਇਲ ਨੂੰ ਡੀਆਈਜੀ ਏਜੀਟੀਐਫ-II ਅਤੇ ਡੀਆਈਜੀ ਬਾਰਡਰ ਰੇਂਜ ਤੋਂ ਬਦਲ ਕੇ ਡੀਆਈਜੀ ਲੁਧਿਆਣਾ ਰੇਂਜ ਲਗਾਇਆ ਗਿਆ ਹੈ।
ਹੋਰ ਪੜ੍ਹੋ






