Punjab News : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਕੱਢਣ, ਧਰਨੇ ਦੇਣ ਅਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 6 ਜਨਵਰੀ 2027 ਤੱਕ ਲਾਗੂ ਰਹਿਣਗੇ।
ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ADC) ਪੱਲਵੀ ਮਿਸ਼ਰਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪੁਲਿਸ ਮੁਖੀ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਥਾਣਿਆਂ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਲਾਗੂ ਹੋਵੇਗੀ।
ਰੈਲੀਆਂ, ਮੀਟਿੰਗਾਂ ਅਤੇ ਨਾਅਰੇਬਾਜ਼ੀ ‘ਤੇ ਵੀ ਰੋਕ
ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਿਆਸੀ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ, ਧਰਨੇ, ਰੈਲੀਆਂ ਅਤੇ ਵਿਰੋਧ ਮਾਰਚ ਕਰਨ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਪ੍ਰਸ਼ਾਸਨ ਨੂੰ ਖਦਸ਼ਾ ਹੈ ਕਿ ਇਨ੍ਹਾਂ ਗਤੀਵਿਧੀਆਂ ਕਾਰਨ ਲੋਕਾਂ ਦੀਆਂ ਭਾਵਨਾਵਾਂ ਭੜਕ ਸਕਦੀਆਂ ਹਨ ਅਤੇ ਇਲਾਕੇ ਵਿੱਚ ਤਣਾਅ ਪੈਦਾ ਹੋ ਸਕਦਾ ਹੈ।
ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਦਾ ਖਦਸ਼ਾ
ਪ੍ਰਸ਼ਾਸਨ ਨੇ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਵੀ ਜਤਾਈ ਹੈ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਵਿਗੜਨ ਅਤੇ ਲੋਕਾਂ ਦੀ ਜਾਨ-ਮਾਲ ਨੂੰ ਖਤਰਾ ਪੈਦਾ ਹੋਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਹੈ ਕਿ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਤਹਿਤ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਕੱਢਣ, ਧਰਨੇ ਦੇਣ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ‘ਤੇ ਰੋਕ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
