Punjab News : ਜਗਤਾਰ ਸਿੰਘ ਤਾਰਾ ਬਰੀ

Punjab News : ਜਗਤਾਰ ਸਿੰਘ ਤਾਰਾ ਬਰੀ


Punjab News : ਜਗਤਾਰ ਸਿੰਘ ਤਾਰਾ ਬਰੀ

– ਅਦਾਲਤ ਨੇ 16 ਸਾਲ ਪੁਰਾਣੇ ਮਾਮਲੇ ‘ਚ ਸੁਣਾਇਆ ਵੱਡਾ ਫੈਸਲਾ

ਜਲੰਧਰ, 28 ਅਕਤੂਬਰ 2025 (ਵਿਸ਼ਵ ਵਾਰਤਾ) – ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ 16 ਸਾਲ ਪੁਰਾਣੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਨੇ ਅੱਜ ਭੋਗਪੁਰ ਪੁਲਿਸ ਸਟੇਸ਼ਨ ਵਿੱਚ 2009 ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਅਸਲਾ ਐਕਟ ਦੀਆਂ ਧਾਰਾਵਾਂ 17, 18, 20 ਤਹਿਤ ਦਰਜ ਕੀਤੇ ਗਏ ਇਕ ਮਾਮਲੇ ‘ਚ ਇਹ ਫੈਸਲਾ ਸੁਣਾਇਆ। ਜਗਤਾਰ ਸਿੰਘ ਤਾਰਾ ਦੇ ਵਕੀਲ ਐਸਕੇਐਸ ਹੁੰਦਲ ਨੇ ਇਹ ਜਾਣਕਾਰੀ ਦਿੱਤੀ।

ਦੱਸ ਦਈਏ ਕਿ ਜਗਤਾਰ ਸਿੰਘ ਅੱਜ ਬੁੜੈਲ ਜੇਲ੍ਹ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਅਦਾਲਤ ਨੇ ਦੋਸ਼ ਸਾਬਤ ਨਾ ਹੋਣ ਕਾਰਨ ਉਸਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ। ਜਗਤਾਰ ਸਿੰਘ ਤਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਹੈ। ਤਾਰਾ ਦੇ ਨਾਲ ਜਗਤਾਰ ਸਿੰਘ ਹਵਾਰਾ ਅਤੇ ਪਰਮਜੀਤ ਸਿੰਘ ਭਿਓਰਾ ਵੀ ਸ਼ਾਮਲ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjab News : ਜਗਤਾਰ ਸਿੰਘ ਤਾਰਾ ਬਰੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link