Punjab News ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ

Punjab News ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 22 ਫਰਵਰੀ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਧਾਮੀ ਦੇ ਅਸਤੀਫ਼ੇ ਨੂੰ ਦੁਖਦ ਦੱਸਿਆ। ਉਨ੍ਹਾਂ ਕਿਹਾ ਕਿ ਧਾਮੀ SGPC ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਉਣ ਤੇ ਸੱਤ ਮੈਂਬਰੀ ਕਮੇਟੀ ਦੀ ਸੇਵਾ ਸੰਭਾਲਣ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਪਿਛਲੇ ਦਿਨੀ ਜਾਰੀ ਪੋਸਟ ਵਿਚ ਸਿਰਫ਼ ਆਪਣੇ ਵਿਚਾਰ ਸਾਂਝੇ ਕੀਤੇ ਸਨ ਤੇ ਐੱਸਜੀਪੀਸੀ ਨੂੰ ਕਿਸੇ ਤਰ੍ਹਾਂ ਦਾ ਹੁਕਮ ਨਹੀਂ ਦਿੱਤਾ ਸੀ।

The post Punjab News ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ appeared first on Punjabi Tribune.



Source link