Punjab News : ਤਰਨਤਾਰਨ ‘ਚ ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਸੌਤੇਲੇ ਪੁੱਤ ਨੇ ਮਾਂ ਦਾ ਕੀਤਾ ਕਤਲ


Tarn Taran Murder : ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਘਰੇਲੂ ਝਗੜੇ ਦੌਰਾਨ ਇੱਕ ਨੌਜਵਾਨ ਵੱਲੋਂ ਆਪਣੀ ਮਾਂ ‘ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਔਰਤ ਦੀ ਮੌਤ ਹੋ ਗਈ, ਜਦਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

ਇਹ ਘਟਨਾ ਗਲੀ ਵਲਿਆਂ ਵਾਲੀ ਵਿੱਚ ਵਾਪਰੀ। ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ ਹਰਕਮਲਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਸੌਤੇਲੇ ਭਰਾ ਲਵਪ੍ਰੀਤ ਸਿੰਘ ਦਾ ਉਸ ਦੀ ਮਾਂ ਨਾਲ ਝਗੜਾ ਹੋ ਗਿਆ।

ਝਗੜੇ ਤੋਂ ਬਚਣ ਲਈ ਮਾਂ ਘਰ ਤੋਂ ਬਾਹਰ ਗਲੀ ਵਿੱਚ ਆ ਗਈ। ਆਰੋਪ ਹੈ ਕਿ ਲਵਪ੍ਰੀਤ ਸਿੰਘ ਚਾਕੂ ਲੈ ਕੇ ਉਸ ਦੇ ਪਿੱਛੇ ਗਲੀ ਵਿੱਚ ਆ ਗਿਆ ਅਤੇ ਉੱਥੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।

ਹਰਕਮਲਪ੍ਰੀਤ ਕੌਰ ਆਪਣੀ ਮਾਂ ਨੂੰ ਤੁਰੰਤ ਸਿਵਲ ਹਸਪਤਾਲ ਤਰਨਤਾਰਨ ਲੈ ਕੇ ਗਈ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤਰਨਤਾਰਨ ਸਿਟੀ ਪੁਲਿਸ ਨੇ ਮੁਲਜ਼ਮ ਲਵਪ੍ਰੀਤ ਸਿੰਘ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਮੁਲਜ਼ਮ ਦੀ ਭਾਲ ਸਮੇਤ ਅਗਲੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link