Muktsar Transgender Murder : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਭਾਈ ‘ਚ ਕਿੰਨਰ ਭਾਈਚਾਰੇ ਨਾਲ ਸੰਬੰਧਿਤ 36 ਸਾਲਾ ਸਰਬਜੀਤ ਕੌਰ ਦਾ ਬੇ-ਰਹਿਮੀ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਅੰਬ ਦੇ ਨਾਲ ਕਦੇ ਵੀ ਨਾ ਖਾਓ ਇਹ 5 ਚੀਜ਼ਾਂ, ਨਹੀਂ ਤਾਂ ਵਿਗੜ ਸਕਦੀ ਹੈ ਸਿਹਤ
ਪੁਲਿਸ ਨੇ ਘਟਨਾ ਵਾਲੀ ਥਾਂ ਨੂੰ ਘੇਰ ਲਿਆ ਅਤੇ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਮਾਹਰਾਂ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ। ਜਿਨ੍ਹਾਂ ਵਲੋਂ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਦਰਦਨਾਕ ਘਟਨਾ ਦੇ ਪਿੱਛੇ ਦੇ ਸੱਚ ਨੂੰ ਸਾਹਮਣੇ ਲਿਆ ਜਾ ਸਕੇ।
ਜਾਣਕਾਰੀ ਮੁਤਾਬਕ ਸਰਬਜੀਤ ਕੌਰ ਪਿੰਡ ਕੋਟਭਾਈ ਵਿੱਚ ਇਕੱਲੀ ਰਹਿੰਦੀ ਸੀ। ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ ‘ਤੇ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਨੂੰ ਹਰ ਪੱਖ ਤੋਂ ਖੰਗਾਲਿਆ ਜਾ ਰਿਹਾ ਹੈ ਅਤੇ ਕੋਈ ਵੀ ਸੰਭਾਵਨਾ ਨਜ਼ਰਅੰਦਾਜ਼ ਨਹੀਂ ਕੀਤੀ ਜਾ ਰਹੀ।
ਡੀ.ਐਸ.ਪੀ. ਅਰੁਣ ਮੰਡਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਸਰੀਰ ‘ਤੇ ਦੋ ਵਾਰ ਕੀਤੇ ਗਏ ਹਨ , ਜੋ ਤੇਜ਼ਧਾਰ ਹਥਿਆਰ ਨਾਲ ਕੀਤੇ ਹੋਏ ਲੱਗਦੇ ਹਨ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਅਤੇ ਹਮਲੇ ਦੇ ਤਰੀਕੇ ਬਾਰੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ










