Punjab News: ਪੰਜਾਬ ‘ਆਪ’ ਨੂੰ ਵੱਡਾ ਝਟਕਾ, 2 ਸੀਨੀਅਰ ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ‘ਭਾਜਪਾ’ ‘ਚ ਹੋ ਸਕਦੈ ਸ਼ਾਮਲ?


Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 2 ਸੀਨੀਅਰ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਹੈ। ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੰਦੇ ਹੋਏ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਲਿਖਿਆ, “ਮੈਂ, ਚੇਤਨ ਸਿੰਘ ਜੌੜਾਮਾਜਰਾ, ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।”

ਦੋਵੇਂ ਵਿਧਾਇਕ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਜਨਤਕ ਮੀਟਿੰਗ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਪਾਰਟੀ ਛੱਡਣ ਦੇ ਕਾਰਨਾਂ ਬਾਰੇ ਦੱਸਣ ਲਈ ਸ਼ਾਮ 4:30 ਵਜੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵੀ ਬੁਲਾਈ ਹੈ।

ਜੋੜਾ ਮਾਜਰਾ ‘ਆਪ’ ਸਰਕਾਰ ਵਿੱਚ ਸਾਬਕਾ ਮੰਤਰੀ ਰਹਿ ਚੁੱਕੇ ਹਨ, ਪਰ ਕੁਝ ਸਮਾਂ ਪਹਿਲਾਂ ਪਾਰਟੀ ਨੇ ਸਾਬਕਾ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਸੀਟ ਲਈ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ ਸੀ।

ਦੂਜੇ ਪਾਸੇ, ਪਠਾਣ ਮਾਜਰਾ ‘ਤੇ ਵੀ ਬਲਾਤਕਾਰ ਦਾ ਦੋਸ਼ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਵਿੱਚ ਉਹ ਆਸਟ੍ਰੇਲੀਆ ਭੱਜ ਗਏ ਸੀ, ਪਰ ਜਦੋਂ ਉਹ ਜਾਂਚ ਵਿੱਚ ਹਿੱਸਾ ਲੈਣ ਲਈ ਵਾਪਸ ਆਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



Source link