Punjab News: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ…?

Punjab News: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ…?


Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੁਲਿਸ ਵਿਭਾਗ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਜ਼ਿਲ੍ਹੇ ਵਿੱਚ ਵੱਡੇ ਪੱਧਰ ਤੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦਰਅਸਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਹਿਰ ਦੇ ਲਗਭਗ ਸਾਰੇ ਥਾਣਿਆਂ ਦੇ ਮੁਲਾਜ਼ਮਾਂ ਦੀ ਟਰਾਂਸਫ਼ਰ (ਬਦਲੀ) ਕੀਤੀ ਹੈ, ਹਾਲਾਂਕਿ ਮੁਲਾਜ਼ਮਾਂ ਦਾ ਜ਼ਿਲ੍ਹਾ ਨਹੀਂ ਬਦਲਿਆ ਪਰ ਉਨ੍ਹਾਂ ਨੂੰ ਜਲੰਧਰ ਸ਼ਹਿਰ ਦੇ ਥਾਣਿਆਂ ‘ਚ ਟਰਾਂਸਫਰ ਕੀਤਾ ਗਿਆ ਹੈ। ਸੀ. ਪੀ. ਨੇ ਕੁੱਲ੍ਹ 137 ਮੁਲਾਜ਼ਮਾਂ ਦੇ ਥਾਣੇ ਬਦਲੇ ਹਨ।

ਇਨ੍ਹਾਂ ਅਧਿਕਾਰੀਆਂ ਦੇ ਬਦਲੇ ਗਏ ਥਾਣੇ

ਹਾਲਾਂਕਿ ਇਸ ਨੂੰ ਰੁਟੀਨ ਵਰਕ ਦੱਸਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਨੇ ਥਾਣਾ ਨੰਬਰ 7 ਦੇ ਮੁਨਸ਼ੀ ਨੂੰ ਥਾਣਾ ਨੰਬਰ 2 ਅਤੇ ਥਾਣਾ ਨੰਬਰ 2 ਦੇ ਮੁਨਸ਼ੀ ਨੂੰ ਥਾਣਾ ਨੰਬਰ 7 ਵਿਚ ਟਰਾਂਸਫ਼ਰ ਕੀਤਾ ਹੈ। ਇਸ ਦੇ ਇਲਾਵਾ ਕਈ ਥਾਣਿਆਂ ਦੇ ਐੱਸ. ਐੱਚ. ਓਜ਼ ਦੇ ਡਰਾਈਵਰ, ਸੀ. ਸੀ. ਟੀ. ਐੱਨ. ਐੱਸ. ਆਪ੍ਰੇਟਰ, ਪੀ. ਪੀ. ਐੱਮ. ਐੱਮ. ਅਤੇ ਹੋਰਨਾਂ ਮੁਲਾਜ਼ਮਾਂ ਦੇ ਥਾਣੇ ਬਦਲੇ ਗਏ ਹਨ। ਕੁਝ ਮੁਲਾਜ਼ਮਾਂ ਨੂੰ ਐਮਰਜੈਂਸੀ ਰਿਸਪਾਂਸ ਸਿਸਟਮ ਵਿਚੋਂ ਕੱਢ ਕੇ ਥਾਣਿਆਂ ਵਿਚ ਵੀ ਟਰਾਂਸਫਰ ਕੀਤਾ ਗਿਆ ਹੈ, ਜਦਕਿ ਐਮਰਜੈਂਸੀ ਰਿਸਪਾਂਸ ਸਿਸਟਮ ਦੇ ਕੁਝ ਮੁਲਾਜ਼ਮਾਂ ਨੂੰ ਥਾਣਿਆਂ ਵਿਚ ਭੇਜਿਆ ਗਿਆ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਕਈ ਮੁਲਾਜ਼ਮ ਕਾਫ਼ੀ ਲੰਮੇ ਸਮੇਂ ਤੋਂ ਇਕ ਹੀ ਥਾਣੇ ਵਿਚ ਤਾਇਨਾਤ ਸਨ, ਜਿਸ ਕਾਰਨ ਉਨ੍ਹਾਂ ਨੂੰ ਦੂਜੇ ਥਾਣੇ ਵਿਚ ਟਰਾਂਸਫ਼ਰ ਕੀਤਾ ਗਿਆ ਹੈ। ਸੀ. ਪੀ. ਨੇ ਸਾਰੇ 137 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਬਦਲੇ ਗਏ ਥਾਣਿਆਂ ਵਿਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਹਨ। ਜਿਹੜੇ ਮੁਲਾਜ਼ਮਾਂ ਨੂੰ ਟਰਾਂਸਫ਼ਰ ਕੀਤਾ ਗਿਆ ਹੈ, ਉਨ੍ਹਾਂ ਵਿਚ ਵਧੇਰੇ ਏ. ਐੱਸ. ਆਈ., ਹੈੱਡ ਕਾਂਸਟੇਬਲ ਅਤੇ ਸੀਨੀਅਰ ਕਾਂਸਟੇਬਲ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



Source link