ਪੰਜਾਬ ਸਰਕਾਰ ਦੀਆਂ ਗੈਂਗਸਟਰਾਂ ਖ਼ਿਲਾਫ਼ ਐਕਸ਼ਨ ਜਾਰੀ ਹਨ। ਇਸ ਮਿਸ਼ਨ ਨੂੰ ਚਾਲੂ ਹੋਏ 24 ਘੰਟਿਆਂ ਤੋਂ ਵੱਧ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਫਾਜ਼ਿਲਕਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁੱਠਭੇੜ ਹੋਈ। ਮੁਕਾਬਲੇ ਵਿੱਚ ਪੁਲਿਸ ਦੀ ਗੋਲੀ ਲੱਗਣ ਕਾਰਨ ਬਦਮਾਸ਼ ਜ਼ਖ਼ਮੀ ਹੋ ਗਿਆ।
ਇਸ ਮੁਲਜ਼ਮ ’ਤੇ ਅਦਾਲਤੀ ਕੰਪਲੈਕਸ ਵਿੱਚ ਹੋਏ ਕਤਲ ਦਾ ਦੋਸ਼ੀ ਹੈ। ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਪੁਲਿਸ ਨੇ ਬਦਮਾਸ਼ ਨੂੰ ਤੁਰੰਤ ਜਖ਼ਮੀ ਹਾਲਤ ਵਿੱਚ ਹਸਪਤਾਲ ਭੇਜਿਆ, ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਕਾਰਵਾਈ ਨਾਲ ਪੰਜਾਬ ਸਰਕਾਰ ਦਾ ਇਹ ਸਪਸ਼ਟ ਸੁਨੇਹਾ ਹੈ ਕਿ ਗੈਂਗਸਟਰਾਂ ਅਤੇ ਕ੍ਰਾਈਮ ਨੈੱਟਵਰਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਘਟਨਾ ਵਿੱਚ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ‘ਚ ਗੈਂਗਸਟਰਾਂ ਖ਼ਿਲਾਫ਼ ‘ਆਪਰੇਸ਼ਨ ਪ੍ਰਹਾਰ’ ਦਾ ਆਗਾਜ਼
ਦੱਸ ਦਈਏ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹੁਣ ਗੈਂਗਸਟਰਾਂ ਦੇ ਖ਼ਾਤਮੇ ਲਈ ਵੱਡੀ ਮੁਹਿੰਮ ‘ਗੈਂਗਸਟਰਾ ਤੇ ਵਾਰ’ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੁਹਿੰਮ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣਾ ਹੈ। ਬੀਤੇ ਦਿਨੀਂ DGP ਗੌਰਵ ਯਾਦਵ ਵੱਲੋਂ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਸੀ।
DGP ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਸੂਬਾ ਭਰ ਵਿੱਚ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ 72 ਘੰਟਿਆਂ ਦੀ ‘ਆਪਰੇਸ਼ਨ ਪ੍ਰਹਾਰ’ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 2000 ਤੋਂ ਵੱਧ ਪੁਲਿਸ ਟੀਮਾਂ ਅਤੇ 12 ਹਜ਼ਾਰ ਤੋਂ ਜ਼ਿਆਦਾ ਪੁਲਿਸ ਮੁਲਾਜ਼ਮ ਪੰਜਾਬ ਭਰ ਵਿੱਚ ਛਾਪੇਮਾਰੀ ਕਰ ਰਹੇ ਹਨ।
ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿੱਚ ਕਿਹਾ ਕਿ ਅੱਜ 2,000 ਪੁਲਿਸ ਕਰਮਚਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਰਿਵਾਰਕ ਮੈਂਬਰਾਂ ਦੀ ਜਾਂਚ ਕਰ ਰਹੇ ਹਨ। ਗੈਂਗਸਟਰਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਟੋਲ ਫ੍ਰੀ ਨੰਬਰ-93946-93946, ਵੀ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ










