Punjab rains : ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ Advisory ਜਾਰੀ
ਬਰਨਾਲਾ, 26 ਅਗਸਤ, 2025 (ਵਿਸ਼ਵ ਵਾਰਤਾ): ਪਹਾੜੀ ਅਤੇ ਮੈਦਾਨੀ ਇਲਾਕਿਆਂ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਚੁੱਕਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਲਾਹ ਜਾਰੀ ਕੀਤੀ ਗਈ ਹੈ।
ਦੱਸ ਦਈਏ ਕਿ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਜਲੰਧਰ, ਕਪੂਰਥਲਾ, ਪਠਾਨਕੋਟ, ਬਰਨਾਲਾ ਅਤੇ ਗੁਰਦਾਸਪੁਰ, ਅੰਮ੍ਰਿਤਸਰ ਦੇ ਅਜਨਾਲਾ ਅਤੇ ਰਈਆ ਬਲਾਕਾਂ ਦੇ ਸਕੂਲ ਅੱਜ ਬੰਦ ਕਰ ਦਿੱਤੇ ਗਏ। ਫਾਜ਼ਿਲਕਾ ਦੇ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਮੌਸਮ ਵਿਭਾਗ ਨੇ ਅੱਜ ਵੀ ਸੂਬੇ ਦੇ 9 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ।
The post Punjab rains : ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ Advisory ਜਾਰੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








