Punjabi Singer ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ; ਸੁਖਬੀਰ ਸਿੰਘ ਬਾਦਲ ਨੇ ਸਿਹਤਯਾਬੀ ਲਈ ਕੀਤੀ ਅਰਦਾਸ

Punjabi Singer ਰਾਜਵੀਰ ਜਵੰਦਾ ਦੀ  ਹਾਲਤ ਨਾਜ਼ੁਕ; ਸੁਖਬੀਰ ਸਿੰਘ ਬਾਦਲ ਨੇ ਸਿਹਤਯਾਬੀ ਲਈ ਕੀਤੀ ਅਰਦਾਸ


Punjabi Singer ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ; ਸੁਖਬੀਰ ਸਿੰਘ ਬਾਦਲ ਨੇ ਸਿਹਤਯਾਬੀ ਲਈ ਕੀਤੀ ਅਰਦਾਸ

ਚੰਡੀਗੜ੍ਹ, 27 ਸਤੰਬਰ 2025 (ਵਿਸ਼ਵ ਵਾਰਤਾ) – ਮਸ਼ਹੂਰ ਪੰਜਾਬੀ ਗਾਇਕ (Punjabi Singer) ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਦੋਂ ਇਹ ਹਾਦਸਾ ਵਾਪਰਿਆ ਤਾਂ ਜਵੰਦਾ ਆਪਣੀ ਮੋਟਰਸਾਈਕਲ ‘ਤੇ ਬੱਦੀ ਤੋਂ ਸ਼ਿਮਲਾ ਜਾ ਰਹੇ ਸਨ। ਰਾਜਵੀਰ ਜਵੰਦਾ ਦੀ ਹਾਲਾਤ ਨਾਜ਼ੁਕ ਦੱਸੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਵੀਰ ਜਵੰਦਾ (Punjabi Singer) ਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ

ਉਨ੍ਹਾਂ ਟਵੀਟ ਕੀਤਾ ਕਿ “ਪੰਜਾਬ ਦੇ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿੱਚ ਜਖ਼ਮੀ ਹੋਣ ਦੀ ਖ਼ਬਰ ਸੁਣੀ, ਗੁਰੂ ਸਾਹਿਬ ਰਾਜਵੀਰ ਨੂੰ ਸਿਹਤਯਾਬੀ ਬਖਸ਼ਣ ਅਤੇ ਉਹ ਅੱਗੇ ਵੀ ਪੰਜਾਬੀ ਗਾਇਕੀ ਰਾਹੀਂ ਪੰਜਾਬ ਦਾ ਮਾਣ ਵਧਾਵੇ।”

ਦੱਸ ਦਈਏ ਕਿ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਗਾਇਕ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ ਅਤੇ ਅਦਾਕਾਰ ਕਰਮਜੀਤ ਅਨਮੋਲ ਸਣੇ ਕਈ ਨਾਮੀ ਕਲਾਕਾਰ ਫੋਰਟਿਸ ਹਸਪਤਾਲ ਪਹੁੰਚੇ। ਮੀਡੀਆ ਰਿਪੋਰਟਸ ਅਨੁਸਾਰ ਰਾਜਵੀਰ ਜਵੰਦਾ (Punjabi Singer) ਦੇ ਸਿਰ ‘ਤੇ ਗੰਭੀਰ ਸੱਟ ਲੱਗੀ ਹੈ। ਡਾਕਟਰਾਂ ਦੀ ਟੀਮ ਇਸ ਸਮੇਂ ਜਵੰਦਾ ਦੀ ਜਾਂਚ ਕਰ ਰਹੀ ਹੈ। ਜਵੰਦਾ ਦੀ ਨਾਜ਼ੁਕ ਹਾਲਤ ਬਾਰੇ ਡਾਕਟਰਾਂ ਦੇ ਬਿਆਨ ਦੀ ਉਡੀਕ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjabi Singer ਰਾਜਵੀਰ ਜਵੰਦਾ ਦੀ ਹਾਲਤ ਨਾਜ਼ੁਕ; ਸੁਖਬੀਰ ਸਿੰਘ ਬਾਦਲ ਨੇ ਸਿਹਤਯਾਬੀ ਲਈ ਕੀਤੀ ਅਰਦਾਸ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link