Rajpura Property Dealer Office Firing : ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੇ ਅੰਡਰਬ੍ਰਿਜ ਰੋਡ ‘ਤੇ ਸਥਿਤ ਲਕਸ਼ਮੀ ਪ੍ਰਾਪਰਟੀ ਦੇ ਦਫ਼ਤਰ ‘ਤੇ (Rajpura Property Dealer Office Firing) ਦਿਨ ਦਿਹਾੜੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਦੋ ਅਣਪਛਾਤੇ ਨਕਾਬਪੋਸ਼ ਨੌਜਵਾਨ ਦਫ਼ਤਰ ਅੰਦਰ ਦਾਖ਼ਲ ਹੋਏ ਅਤੇ ਕਰੀਬ 8 ਰਾਊਂਡ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮ ਸਵੇਰੇ ਤੋਂ ਹੀ ਇਲਾਕੇ ਦੀ ਰੇਕੀ ਕਰ ਰਹੇ ਸਨ। ਇੱਕ ਨੌਜਵਾਨ ਮੋਟਰਸਾਈਕਲ ‘ਤੇ ਬਾਹਰ ਖੜ੍ਹਾ ਰਿਹਾ, ਜਦਕਿ ਦੂਜਾ ਦਫ਼ਤਰ ਅੰਦਰ ਗਿਆ। ਉਸ ਨੇ ਲਕਸ਼ਮੀ ਪ੍ਰਾਪਰਟੀ ਦੇ ਮਾਲਕ ਅਤੇ ਰਾਜਪੁਰਾ ਵਪਾਰ ਮੰਡਲ ਦੇ ਪ੍ਰਧਾਨ ਰਮੇਸ਼ ਪਾਹੂਜਾ ਬਾਰੇ ਪੁੱਛਗਿੱਛ ਕੀਤੀ। ਉਸ ਵੇਲੇ ਰਮੇਸ਼ ਪਾਹੂਜਾ ਦਫ਼ਤਰ ਵਿੱਚ ਮੌਜੂਦ ਨਹੀਂ ਸਨ। ਇਸ ਤੋਂ ਬਾਅਦ ਹਮਲਾਵਰ ਨੇ ਦਫ਼ਤਰ ਅੰਦਰ ਕਈ ਰਾਊਂਡ ਫਾਇਰਿੰਗ ਕੀਤੀ ਅਤੇ ਦੋਵੇਂ ਮੁਲਜ਼ਮ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਆਈਏ ਪਟਿਆਲਾ, ਸੀਆਈਏ ਰਾਜਪੁਰਾ ਅਤੇ ਸਿਟੀ ਥਾਣੇ ਦੇ ਐੱਸਐੱਚਓ ਸਮੇਤ ਪੁਲਿਸ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਪੁਲਿਸ ਹਰ ਪੱਖ ਤੋਂ ਕਰ ਰਹੀ ਜਾਂਚ
ਪੁਲਿਸ ਫਿਲਹਾਲ ਫਾਇਰਿੰਗ ਦੇ ਪਿੱਛੇ ਦੇ ਕਾਰਨਾਂ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਅਧਿਕਾਰਕ ਬਿਆਨ ਨਹੀਂ ਦਿੱਤਾ। ਜਾਣਕਾਰੀ ਮੁਤਾਬਕ ਸਾਰੇ ਸੀਨੀਅਰ ਅਧਿਕਾਰੀ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਪਟਿਆਲਾ ਅਤੇ ਸਮਾਣਾ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਾਮਲ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha







