SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ ‘ਚ ਪਸਰਿਆ ਮਾਤਮ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ ‘ਚ ਪਸਰਿਆ ਮਾਤਮ…


Former Health Minister Death: ਸਿਆਸੀ ਜਗਤ ਵਿੱਚ ਇਸ ਸਮੇਂ ਮਾਤਮ ਦਾ ਮਾਹੌਲ ਹੈ। ਦੱਸ ਦੇਈਏ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਦਰਅਸਲ, ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਰਾਜਾ ਵਿਜੇਂਦਰ ਸਿੰਘ ਦਾ ਦਿੱਲੀ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ 80 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।

5 ਵਾਰ ਵਿਧਾਨ ਸਭਾ ਚੋਣਾਂ ਜਿੱਤੀਆਂ

ਜਾਣਕਾਰੀ ਲਈ ਦੱਸ ਦੇਈਏ ਕਿ ਰਾਜਾ ਵਿਜੇਂਦਰ ਸਿੰਘ ਨੇ ਆਪਣੇ ਲੰਬੇ ਸਿਆਸੀ ਸਫ਼ਰ ਦੌਰਾਨ ਪੰਜ ਵਾਰ ਵਿਧਾਨ ਸਭਾ ਚੋਣਾਂ ਜਿੱਤੀਆਂ। ਉਹ 1977, 1982, 1985, 1990 ਅਤੇ 1993 ਵਿਚ ਨਾਲਾਗੜ੍ਹ ਹਲਕੇ ਤੋਂ ਵਿਧਾਇਕ ਰਹੇ। ਸਾਲ 1982-83 ਵਿਚ ਉਨ੍ਹਾਂ ਨੂੰ ਮੁੱਖ ਸੰਸਦੀ ਸਕੱਤਰ ਬਣਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ 1983-84 ਅਤੇ 1988-89 ਦੌਰਾਨ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਵਜੋਂ ਵੀ ਸੇਵਾਵਾਂ ਦਿੱਤੀਆਂ। ਰਾਮ ਲਾਲ ਠਾਕੁਰ ਦੀ ਅਗਵਾਈ ਵਾਲੀ ਸਰਕਾਰ ਵਿੱਚ ਉਹ ਸਿਹਤ ਵਿਭਾਗ ਦੀ ਕਮਾਨ ਸੰਭਾਲ ਚੁੱਕੇ ਸਨ।

ਮੁੱਖ ਮੰਤਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ 

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਾਬਕਾ ਮੰਤਰੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਰਾਜਾ ਵਿਜੇਂਦਰ ਸਿੰਘ ਨੇ ਸੂਬੇ ਦੀ ਤਰੱਕੀ ਵਿੱਚ, ਖ਼ਾਸ ਕਰਕੇ ਸੋਲਨ ਜ਼ਿਲ੍ਹੇ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਜਾਣਕਾਰੀ ਲਈ ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵੀ ਸਾਬਕਾ ਵਿਧਾਇਕ ਅਤੇ ਸਿਹਤ ਮੰਤਰੀ ਦੇ ਨਿਧਨ ‘ਤੇ ਗਹਿਰਾ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਰਾਜਾ ਵਿਜੇਂਦਰ ਸਿੰਘ ਦਾ ਨਿਮਰ ਸੁਭਾਅ, ਲੋਕਾਂ ਲਈ ਉਨ੍ਹਾਂ ਦੀ ਵਚਨਬੱਧਤਾ ਅਤੇ ਹਰ ਕਿਸੇ ਨਾਲ ਉਨ੍ਹਾਂ ਦਾ ਮਿੱਠਾ ਵਰਤਾਅ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਪਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਣ ਅਤੇ ਸੋਗ-ਪੀੜਤ ਪਰਿਵਾਰ ਨੂੰ ਇਹ ਘਾਟਾ ਸਹਿਣ ਦੀ ਹਿੰਮਤ ਬਖਸ਼ਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



Source link