Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ ‘ਚ ਹੋਏ ਸ਼ਾਮਿਲ 

Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ ‘ਚ ਹੋਏ ਸ਼ਾਮਿਲ 


Punjab BJP : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ,ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ਅਕਾਲੀ ਦਲ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਵੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। 

ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਿਲ ਹੋਣ ਨਾਲ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਨਾਲ ਜੁੜ ਰਹੇ ਹਨ।

ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਅਤੇ ਨਕੋਦਰ ਤੋਂ ਯੂਥ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਅਵਤਾਰ ਸਿੰਘ ਕਾਮੇਵਾਲ ਵੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਇਸ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਹੋਰ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਜਾਣੋ ਮਖਾਣਾ ਖਾਣ ਨਾਲ ਸਰੀਰ ਨੂੰ ਕਿਹੜੇ ਵਿਟਾਮਿਨ ਮਿਲਦੇ ਹਨ ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



Source link