Tarn Taran ‘ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ 

Tarn Taran ‘ਚ ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ , 32 ਸਾਲਾ ਲੜਕੀ ਦੀ ਸ਼ੱਕੀ ਹਾਲਾਤਾਂ ‘ਚ ਮੌਤ 


Tarn Taran News : ਤਰਨਤਾਰਨ ਵਿੱਚ ਇੱਕ ਹੋਰ ਧੀ ਦਾਜ ਦੀ ਬਲੀ ਚੜ੍ਹ ਗਈ ਹੈ। ਤਰਨਤਾਰਨ ਦੇ ਭੈਣੀ ਸਿਧਵਾਂ ਪਿੰਡ ਵਿੱਚ 32 ਸਾਲਾ ਦਮਨਪ੍ਰੀਤ ਕੌਰ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਸਦਰ ਥਾਣਾ ਪੁਲਿਸ ਨੇ ਸਹੁਰਾ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕਤਲ ਅਤੇ ਦਾਜ਼ ਉਤਪੀੜਨ ਦਾ ਮਾਮਲਾ ਦਰਜ ਕਰ ਲਿਆ ਹੈ।

ਸਰਾਏ ਤਲਵੰਡੀ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਸਾਲ ਪਹਿਲਾਂ ਆਪਣੀ ਧੀ ਦਮਨਪ੍ਰੀਤ ਕੌਰ ਦਾ ਵਿਆਹ ਬਲਰਾਜ ਸਿੰਘ ਨਾਲ ਕੀਤਾ ਸੀ। ਬਲਰਾਜ ਗੁਜਰਾਤ ਦੀ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ। ਪਿਤਾ ਦਾ ਆਰੋਪ ਹੈ ਕਿ ਪਤੀ ਦੇ ਬਾਹਰ ਰਹਿਣ ਕਾਰਨ ਸਹੁਰਾ ਪਰਿਵਾਰ ਦਮਨਪ੍ਰੀਤ ਨੂੰ ਘੱਟ ਦਾਜ਼ ਲਿਆਉਣ ਦੇ ਤਾਨੇ ਮਾਰਦਾ ਸੀ ਅਤੇ ਉਸ ਨੂੰ ਲਗਾਤਾਰ ਮਾਨਸਿਕ ਤੇ ਸਰੀਰਕ ਤੌਰ ‘ਤੇ ਤੰਗ-ਪਰੇਸ਼ਾਨ ਕਰਦਾ ਸੀ।

ਰਾਤ ਨੂੰ ਜ਼ਬਰਦਸਤੀ ਖੁਆਇਆ ਜ਼ਹਿਰ

ਪਿਤਾ ਸਰਬਜੀਤ ਸਿੰਘ ਅਨੁਸਾਰ 13 ਜੂਨ ਦੀ ਰਾਤ ਕਰੀਬ 11 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦਮਨਪ੍ਰੀਤ ਦੀ ਹਾਲਤ ਬਹੁਤ ਗੰਭੀਰ ਹੈ ਅਤੇ ਉਸ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਜ਼ਬਰਦਸਤੀ ਕੋਈ ਜ਼ਹਿਰੀਲੀ ਚੀਜ਼ ਖੁਆ ਦਿੱਤੀ ਹੈ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ (ਵੱਲਾ) ਲਿਜਾਇਆ ਗਿਆ ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚ ਸਕੀ।

ਇਨ੍ਹਾਂ 4 ਲੋਕਾਂ ਖ਼ਿਲਾਫ਼ ਦਰਜ ਹੋਇਆ ਮਾਮਲਾ

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਪਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦਮਨਪ੍ਰੀਤ ਦੇ ਸਹੁਰੇ ਸੁੱਚਾ ਸਿੰਘ, ਸੱਸ ਮਨਜੀਤ ਕੌਰ, ਦੇਵਰ ਵਿਸ਼ਾਲ ਸਿੰਘ ਅਤੇ ਨੰਨਦ ਹਰਪ੍ਰੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link