Tarn Taran ‘ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 


Tarn Taran Youth Murder Case : ਤਰਨਤਾਰਨ ਵਿੱਚ ਬੱਸ ਸਟੈਂਡ ਨੇੜੇ ਐਤਵਾਰ ਨੂੰ ਦਿਨ-ਦਿਹਾੜੇ 20 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਕੱਦ ਗਿੱਲ ਦੇ ਰਹਿਣ ਵਾਲੇ ਜਗਜੀਤ ਸਿੰਘ, ਪੁੱਤਰ ਤਰਸੇਮ ਸਿੰਘ, ਵਜੋਂ ਹੋਈ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਕਤਲ ਦਾ ਕਾਰਨ ਪ੍ਰੇਮ ਸਬੰਧ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡੀਜੇ ਦਾ ਕੰਮ ਕਰਦਾ ਸੀ। ਕਰੀਬ ਇੱਕ ਮਹੀਨਾ ਪਹਿਲਾਂ ਉਸ ’ਤੇ ਪਿੰਡ ਨਾਰੰਗਾਬਾਦ ਦੀ ਇੱਕ ਲੜਕੀ ਨੂੰ ਉਸ ਦੇ ਘਰੋਂ ਅਗਵਾ ਕਰਨ ਦਾ ਆਰੋਪ ਲੱਗਿਆ ਸੀ। ਇਸ ਤੋਂ ਬਾਅਦ ਦੋਵੇਂ ਇਕੱਠੇ ਰਹਿ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਲੜਕੀ ਦੀ ਮਾਂ ਉਨ੍ਹਾਂ ਨੂੰ ਮਿਲਣ ਆਈ ਸੀ। ਮੁਲਾਕਾਤ ਤੋਂ ਬਾਅਦ ਜਗਜੀਤ ਸਿੰਘ ਉਸ ਨੂੰ ਮੋਟਰਸਾਈਕਲ ’ਤੇ ਤਰਨਤਾਰਨ ਬੱਸ ਸਟੈਂਡ ਛੱਡਣ ਜਾ ਰਿਹਾ ਸੀ। ਜਿਵੇਂ ਹੀ ਦੋਵੇਂ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਕੁਝ ਹਮਲਾਵਰਾਂ ਨੇ ਜਗਜੀਤ ਨੂੰ ਘੇਰ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ।

 ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ 

ਹਮਲਾਵਰਾਂ ਨੇ ਚਾਕੂ ਅਤੇ ਕੁਹਾੜੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਦੇ ਪਰਿਵਾਰ ਨੇ ਆਰੋਪ ਲਾਇਆ ਹੈ ਕਿ ਕਤਲ ਲੜਕੀ ਦੇ ਭਰਾਵਾਂ ਨੇ ਕੀਤਾ ਹੈ।

ਸੂਚਨਾ ਮਿਲਦੇ ਹੀ ਤਰਨਤਾਰਨ ਸਿਟੀ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਹੋਰ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link