Varinder Ghuman Death: ਵਰਿੰਦਰ ਸਿੰਘ ਘੁੰਮਣ ਦੀ ਮੌਤ ਮਾਮਲੇ ਦੀ ਦੁਬਾਰਾ ਹੋਵੇਗੀ ਜਾਂਚ , ਪੰਜਾਬ ਸਰਕਾਰ ਨੇ ਬਣਾਈ ਦੂਜੀ ਕਮੇਟੀ 

Varinder Ghuman Death: ਵਰਿੰਦਰ ਸਿੰਘ ਘੁੰਮਣ ਦੀ ਮੌਤ ਮਾਮਲੇ ਦੀ ਦੁਬਾਰਾ ਹੋਵੇਗੀ ਜਾਂਚ , ਪੰਜਾਬ ਸਰਕਾਰ ਨੇ ਬਣਾਈ ਦੂਜੀ ਕਮੇਟੀ 


Varinder Ghuman Death : ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਨਵਾਂ ਅੱਪਡੇਟ ਆਇਆ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੂਜੀ ਜਾਂਚ ਲਈ ਪੰਜਾਬ ਦੇ ਸੀਨੀਅਰ ਡਾਕਟਰਾਂ ਦਾ ਇੱਕ ਪੈਨਲ ਬਣਾਇਆ ਹੈ। ਇਹ ਪੈਨਲ ਪੰਦਰਾਂ ਦਿਨਾਂ ਦੇ ਅੰਦਰ ਸਰਕਾਰ ਨੂੰ ਆਪਣੀ ਜਾਂਚ ਰਿਪੋਰਟ ਸੌਂਪੇਗਾ।

ਜਾਣਕਾਰੀ ਅਨੁਸਾਰ ਪਹਿਲੀ ਕਮੇਟੀ ਸਥਾਨਕ ਪੱਧਰ ‘ਤੇ ਬਣਾਈ ਗਈ ਸੀ। ਇਸ ਕਮੇਟੀ ‘ਚ ਸਿਵਲ ਸਰਜਨ ਤੋਂ ਇਲਾਵਾ ਸਹਾਇਕ ਸਿਵਲ ਸਰਜਨ, ਗੁਰੂ ਨਾਨਕ ਦੇਵ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ ਇੱਕ ਡਾਕਟਰ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਫੋਰੈਂਸਿਕ ਵਿਭਾਗ ਦੇ ਇੱਕ ਡਾਕਟਰ ਸ਼ਾਮਲ ਸਨ। ਪਹਿਲੀ ਕਮੇਟੀ ਦੀ ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਘੁੰਮਣ ਦੀ ਮੌਤ ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਹੈ। 

ਇਸ ਰਿਪੋਰਟ ਦੇ ਆਧਾਰ ‘ਤੇ ਪੁਲਿਸ ਨੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਦੇ ਚਾਰ ਡਾਕਟਰਾਂ ਵਿਰੁੱਧ ਕੇਸ ਦਰਜ ਕੀਤਾ ਸੀ। ਇਨ੍ਹਾਂ ਵਿੱਚ ਆਰਥੋਪੀਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਓਲੋਜਿਸਟ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜਿੰਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਸ਼ਾਮਲ ਸਨ। ਐਫਆਈਆਰ ਦਰਜ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਨੇ ਲਗਾਤਾਰ ਡਾਕਟਰਾਂ ਦਾ ਸਮਰਥਨ ਕੀਤਾ। 

ਦੱਸ ਦੇਈਏ ਕਿ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਮੌਤ 9 ਅਕਤੂਬਰ 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟਸ ਹਸਪਤਾਲ ਵਿੱਚ ਹੋਈ ਸੀ। ਉਨ੍ਹਾਂ ਦਾ ਸਰੀਰ ਅਚਾਨਕ ਨੀਲਾ ਹੋ ਗਿਆ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਇਸ ਦਾ ਕਾਰਨ ਡਾਕਟਰਾਂ ਦੀ ਲਾਪਰਵਾਹੀ ਦੱਸਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
 

ਹੋਰ ਪੜ੍ਹੋ



Source link