West Bengal medical student gang rape : ਦੁਰਗਾਪੁਰ ਸਮੂਹਿਕ ਬਲਾਤਕਾਰ ਮਾਮਲੇ ‘ਚ ਦੋ ਹੋਰ ਗ੍ਰਿਫ਼ਤਾਰ
ਨਵੀ ਦਿੱਲੀ, 13 ਅਕਤੂਬਰ 2025 (ਵਿਸ਼ਵ ਵਾਰਤਾ) –ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ ਇੱਕ ਐਮਬੀਬੀਐਸ ਵਿਦਿਆਰਥਣ ਨਾਲ ਹੋਏ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਪੁਲਿਸ ਨੇ ਸੋਮਵਾਰ ਨੂੰ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਗ੍ਰਿਫ਼ਤਾਰ ਮੁਲਜ਼ਮਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ। ਇਸ ਮਾਮਲੇ ‘ਚ ਤਿੰਨ ਲੋਕਾਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਬੀਤੀ 10 ਅਕਤੂਬਰ ਦੀ ਰਾਤ ਨੂੰ ਦੁਰਗਾਪੁਰ ਵਿੱਚ ਇੱਕ ਮੈਡੀਕਲ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ। ਪੀੜਤਾ ਆਪਣੇ ਇੱਕ ਪੁਰਸ਼ ਦੋਸਤ ਨਾਲ ਬਾਹਰ ਗਈ ਸੀ। ਪੀੜਤਾ ਦੇ ਅਨੁਸਾਰ ਵਾਪਸ ਆਉਂਦੇ ਸਮੇਂ ਕੁਝ ਵਿਅਕਤੀਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਇਸ ਦੌਰਾਨ ਉਸਦਾ ਦੋਸਤ ਉਸਨੂੰ ਛੱਡ ਕੇ ਭੱਜ ਗਿਆ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ‘ਨਾਲ ਜਬਰ ਜਨਾਹ ਕੀਤਾ।।
ਪੁਲਿਸ ਨੇ 11 ਅਕਤੂਬਰ ਨੂੰ ਦੱਸਿਆ ਕਿ ਪੀੜਤ ਓਡੀਸ਼ਾ ਦੇ ਜਲੇਸ਼ਵਰ ਦਾ ਰਹਿਣ ਵਾਲੀ ਹੈ ਜੋ ਕਿ ਦੁਰਗਾਪੁਰ ਦੇ ਇੱਕ ਨਿੱਜੀ ਮੈਡੀਕਲ ਕਾਲਜ ਵਿੱਚ ਦੂਜੇ ਸਾਲ ਦੀ ਵਿਦਿਆਰਥਣ ਹੈ। ਇਹ ਘਟਨਾ ਮੈਡੀਕਲ ਕਾਲਜ ਕੈਂਪਸ ਦੇ ਨੇੜੇ ਵਾਪਰੀ। ਪੀੜਤ ਵਿਦਿਆਰਥਣ ਦਾ ਨੇੜਲੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post West Bengal medical student gang rape :ਦੁਰਗਾਪੁਰ ਸਮੂਹਿਕ ਬਲਾਤਕਾਰ ਮਾਮਲੇ ‘ਚ ਦੋ ਹੋਰ ਗ੍ਰਿਫ਼ਤਾਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.










