Zirakpur ਦੇ ਹੋਟਲ-ਪੀਜੀ ‘ਚ ਪੁਲਿਸ ਦੀ ਰੇਡ, 3 ਲੜਕੀਆਂ ਰੈਸਕਿਊ, ਨਸ਼ੀਲਾ ਸਮਾਨ ਬਰਾਮਦ; ਡੋਪ ਟੈਸਟ ਕਰਵਾਏਗੀ ਪੁਲਿਸ 


Zirakpur Hotel Raid : ਮੋਹਾਲੀ ਦੇ ਜ਼ੀਰਕਪੁਰ ਵਿੱਚ ਪਟਿਆਲਾ ਰੋਡ ਸਥਿਤ ਇੱਕ ਵੀਆਈਪੀ ਹੋਟਲ ਅਤੇ ਪੀਜੀ ਵਿੱਚ ਪੁਲਿਸ ਨੇ ਛਾਪੇਮਾਰੀ ਕਰਕੇ 3 ਲੜਕੀਆਂ ਨੂੰ ਰੈਸਕਿਊ ਕੀਤਾ ਹੈ। ਪੁਲਿਸ ਨੂੰ ਮੌਕੇ ਤੋਂ ਨਸ਼ੇ ਨਾਲ ਸਬੰਧਤ ਕੁਝ ਸਮਾਨ ਵੀ ਮਿਲਿਆ ਹੈ। ਪੁਲਿਸ ਹੁਣ ਰੈਸਕਿਊ ਕੀਤੀਆਂ ਲੜਕੀਆਂ ਦਾ ਡੋਪ ਟੈਸਟ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਜਾਣਕਾਰੀ ਮੋਹਾਲੀ ਪੁਲਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਵੀਡੀਓ ਜਾਰੀ ਕਰਕੇ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਇਸ ਸਬੰਧੀ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

 ਜਾਂਚ ਦੌਰਾਨ ਪੁਲਿਸ ਨੂੰ ਮਿਲੀਆਂ ਲੜਕੀਆਂ 

ਇਹ ਕਾਰਵਾਈ ਐੱਸਪੀ ਗਜ਼ਲਪ੍ਰੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਹੋਟਲ ਅਤੇ ਪੀਜੀ ਦੀ ਆੜ ਵਿੱਚ ਗਲਤ ਗਤੀਵਿਧੀਆਂ ਚੱਲ ਰਹੀਆਂ ਹਨ। ਸ਼ਿਕਾਇਤ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ’ਤੇ ਛਾਪਾ ਮਾਰਿਆ। ਉੱਥੇ ਪੁਲਿਸ ਨੂੰ ਤਿੰਨ ਲੜਕੀਆਂ ਮਿਲੀਆਂ। ਜਦੋਂ ਪੁਲਿਸ ਨੇ ਲੜਕੀਆਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੀ ਪੂਰੀ ਗੱਲ ਦੱਸੀ।

ਇਸ ਤੋਂ ਬਾਅਦ ਪੁਲਿਸ ਤਿੰਨਾਂ ਲੜਕੀਆਂ ਨੂੰ ਆਪਣੇ ਨਾਲ ਲੈ ਗਈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਲੜਕੀਆਂ ਕਿੰਨੇ ਸਮੇਂ ਤੋਂ ਇਸ ਗਤੀਵਿਧੀ ਵਿੱਚ ਸ਼ਾਮਲ ਸਨ ਅਤੇ ਇਸ ਦੇ ਪਿੱਛੇ ਕੌਣ ਲੋਕ ਹਨ।

 16 ਐੱਫਆਈਆਰ ਦਰਜ, ਹੁਣ ਤੱਕ 100 ਲੜਕੀਆਂ ਰੈਸਕਿਊ 

ਐੱਸਪੀ ਗਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ 16 ਐੱਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਕਰੀਬ 100 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ, ਜਦਕਿ 25 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਟਲਾਂ ਦੀ ਆੜ ਵਿੱਚ ਚੱਲ ਰਹੀਆਂ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇਗੀ।

ਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ ਅਤੇ ਕਾਰਵਾਈ ਵਿੱਚ ਸਹਿਯੋਗ ਦੇਣ। ਪੁਲਿਸ ਦੀ ਛਾਪੇਮਾਰੀ ਅਤੇ ਜਾਂਚ ਅਜੇ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link